03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕਣਕ ਦੇ ਭਾਅ ’ਚ 25 ਰੁਪਏ ਦਾ ਵਾਧਾ ਨਾਕਾਫ਼ੀ - ਜਸਵੰਤ ਸਿੰਘ ਛਾਹੜ

ਦਿੜ੍ਹਬਾ ਮੰਡੀ (ਸੰਗਰੂਰ), 3 ਅਕਤੂਬਰ (ਜਸਵੀਰ ਸਿੰਘ ਔਜਲਾ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਛਾਹੜ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ...

ਅਜੀਤ ਡੈਸਕ 03-10-2026

ਦਿੜ੍ਹਬਾ ਮੰਡੀ (ਸੰਗਰੂਰ), 3 ਅਕਤੂਬਰ (ਜਸਵੀਰ ਸਿੰਘ ਔਜਲਾ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਛਾਹੜ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਨਾਕਾਫ਼ੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਦੀਆਂ ਲਾਗਤਾਂ ਲਗਾਤਾਰ ਵਧ ਰਹੀਆਂ ਹਨ, ਪਰ ਫ਼ਸਲਾਂ ਦੇ ਭਾਅ ਉਸ ਅਨੁਸਾਰ ਨਹੀਂ ਵਧਾਏ ਜਾ ਰਹੇ।
ਉਨ੍ਹਾਂ ਕਿਹਾ ਕਿ ਬੀਜਾਂ, ਖਾਦਾਂ, ਕੀਟਨਾਸ਼ਕਾਂ, ਡੀਜ਼ਲ, ਮਸ਼ੀਨਰੀ ਅਤੇ ਮਜ਼ਦੂਰੀ ਦੇ ਵਧਦੇ ਖ਼ਰਚਿਆਂ ਕਾਰਨ ਕਿਸਾਨਾਂ ’ਤੇ ਆਰਥਿਕ ਬੋਝ ਵਧ ਰਿਹਾ ਹੈ। ਅਜਿਹੇ ਹਾਲਾਤ ਵਿਚ ਕਣਕ ਦੇ ਭਾਅ ਵਿਚ ਕੀਤਾ ਗਿਆ ਮਾਮੂਲੀ ਵਾਧਾ ਕਿਸਾਨਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਾਫ਼ੀ ਨਹੀਂ ਹੈ।
ਜਸਵੰਤ ਸਿੰਘ ਛਾਹੜ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ਫ਼ਸਲਾਂ ਦੇ ਲਾਹੇਵੰਦ ਭਾਅ ਦਿੱਤੇ ਜਾਣ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਯਕੀਨੀ ਬਣਾਈ ਜਾਵੇ।

ਪਿਛਲੀ ਖ਼ਬਰ ਓਡੀਸ਼ਾ ਦੇ ਮੁੱਖ ਮੰਤਰੀ ਵਲੋਂ ਸੋਨ ਤਗਮਾ ਜੇਤੂ ਹਾਕੀ ਖਿਡਾਰਨਾਂ ਲਈ ਨਕਦ ਇਨਾਮ ਦਾ ਐਲਾਨ ਅਗਲੀ ਖ਼ਬਰ ਏ.ਆਈ. ਜੈਨਰੇਟਡ ਹੈ, ਬਹਿਰੀਨ ਵਾਲੀ ਬੀਬੀ ਦੇ ਮਾਮਲੇ ਚ ਕੱਲ੍ਹ ਜਾਰੀ ਕੀਤੀ ਕਾਲ ਰਿਕਾਰਡਿੰਗ - ਵਿਰਸਾ ਸਿੰਘ ਵਲਟੋਹਾ