03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਏ ਜਾਣ ’ਤੇ ਧਾਲੀਵਾਲ ਦਾ ਤਨਜ਼

ਅਜਨਾਲਾ (ਅੰਮ੍ਰਿਤਸਰ), 3 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਹਲਕਾ ਅਜਨਾਲਾ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ’ਤੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ...

ਅਜੀਤ ਡੈਸਕ 03-10-2026

ਅਜਨਾਲਾ (ਅੰਮ੍ਰਿਤਸਰ), 3 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਹਲਕਾ ਅਜਨਾਲਾ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ’ਤੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦੀ ਨਿਯੁਕਤੀ ਨੂੰ ਲੈ ਕੇ ਕਾਂਗਰਸ ’ਤੇ ਤਿੱਖਾ ਤਨਜ਼ ਕੱਸਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਇਆ ਜਾਣਾ ਪਾਰਟੀ ਦਾ ਅੰਦਰੂਨੀ ਫ਼ੈਸਲਾ ਹੈ, ਪਰ ਇਸ ਪੂਰੇ ਘਟਨਾਕ੍ਰਮ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਸਚਿਨ ਪਾਇਲਟ ਨੇ ਪਰਗਟ ਸਿੰਘ ਨੂੰ ਪ੍ਰਧਾਨ ਬਣਵਾ ਕੇ ਇਕ ਤੀਰ ਨਾਲ ਕਈ ਨਿਸ਼ਾਨੇ ਲਗਾਏ ਹਨ। 
ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਦਿੱਤੇ ਬਿਆਨ ਨੂੰ ਵੀ ਕਾਂਗਰਸ ਦੇ ਅੰਦਰੂਨੀ ਹਾਲਾਤ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਉਨ੍ਹਾਂ ਤਨਜ਼ ਕਰਦਿਆਂ ਕਿਹਾ ਕਿ ਰਾਜਾ ਵੜਿੰਗ ਨੇ ਤਾਂ ਇਕ ਬਿਆਨ ਦੇ ਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕਰ ਦਿੱਤਾ ਹੈ। 
ਕਣਕ ਦੇ ਭਾਅ ’ਚ 25 ਰੁਪਏ ਦੇ ਵਾਧੇ ਨੂੰ ਲੈ ਕੇ ਉਨ੍ਹਾਂ ਕੇਂਦਰ ਸਰਕਾਰ ਨੁੰ ਘੇਰਦਿਆਂ ਕਿਹਾ ਕਿ ਕਿਸਾਨਾਂ ਨੂੰ ਵੱਡੀ ਉਮੀਦ ਸੀ, ਪਰ ਸਰਕਾਰ ਨੇ ਸਿਰਫ਼ ਮਾਮੂਲੀ ਵਾਧਾ ਕੀਤਾ ਹੈ ਜੋ ਕਿ ਦੇਸ਼ ਦਾ ਢਿੱਡ ਭਰਨ ਵਾਲੇ ਅੰਨਦਾਤਾ ਨਾਲ ਵੱਡਾ ਧੋਖਾ ਹੈ।

ਪਿਛਲੀ ਖ਼ਬਰ ਏਸ਼ਿਅਨ ਖ਼ੇਡਾਂ: ਭਾਰਤੀ ਪੁਰਸ਼ ਕ੍ਰਿਕਟ ਟੀਮ ਨੇ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਪਾਕਿਸਤਾਨ ਨੂੰ ਚੌਥਾ ਝਟਕਾ, ਅਯੂਬ 29 ਦੌੜਾਂ ’ਤੇ ਆਊਟ