ਅੰਮ੍ਰਿਤਸਰ, 3 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਆਰੰਭੀ ਗੁਰਦੁਆਰਾ ਸੁਧਾਰ ਲਹਿਰ -2 ਤਹਿਤ ਅੱਜ ਪਾਰਟੀ ਦੇ ਪਟਿਆਲਾ ਜ਼ਿਲ੍ਹੇ ਨਾਲ ਸੰਬੰਧਿਤ ਤੀਜੇ ਜਥੇ ਵੱਲੋਂ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਦੀ ਅਗਵਾਈ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਕੀਤੀ ਗਈ। ਇਸ ਉਪਰੰਤ ਗੱਲਬਾਤ ਕਰਦਿਆਂ ਪਾਰਟੀ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਿਚ ਵਾਪਰੀਆਂ ਹਾਲੀਆ ਮੰਦਭਾਗੀਆਂ ਘਟਨਾਵਾਂ ਨੇ ਵਿਸ਼ਵ ਭਰ ਦੀ ਸਿੱਖ ਸੰਗਤ ਨੂੰ ਗੰਭੀਰ ਚਿੰਤਾ ਅਤੇ ਨਾਮੋਸ਼ੀ ਵਿਚ ਪਾਇਆ ਹੈ। ਸੰਗਤ ਦੀ ਆਵਾਜ਼ ਨੂੰ ਬੁਲੰਦ ਕਰਦਿਆਂ “ਗੁਰਦੁਆਰਾ ਸੁਧਾਰ ਲਹਿਰ”ਭਾਗ - 2 ਤਹਿਤ ਅੱਜ ਤੀਜੇ ਦਿਨ ਮੁੜ ਅਰਦਾਸ ਕੀਤੀ ਗਈ। ਅੱਜ ਅਰਦਾਸ ਕਰਨ ਆਏ ਆਗੂਆਂ ਵਿਚ ਰਣਧੀਰ ਸਿੰਘ ਰੱਖੜਾ ਜ਼ਿਲ੍ਹਾ ਪ੍ਰਧਾਨ ਪਟਿਆਲਾ ਦਿਹਾਤੀ ਤੋਂ ਇਲਾਵਾ ਰਵਿੰਦਰ ਸਿੰਘ ਵਿੰਦਾ ਗਰੋਵਰ ਪ੍ਰਧਾਨ ਜ਼ਿਲ੍ਹਾ ਪਟਿਆਲਾ ਸ਼ਹਿਰੀ,ਭੁ ਪਿੰਦਰ ਸਿੰਘ ਸੇਖੂਪੁਰ ਘਨੌਰ, ਰਵਿੰਦਰ ਸਿੰਘ ਸ਼ਾਹਪੁਰ ਨਾਭਾ, ਚਰਨਜੋਤ ਸਿੰਘ ਮਾਵੀ ਸਮਾਣਾ, ਕੁਲਵਿੰਦਰ ਸਿੰਘ ਲਵਲੀ ਪਟਿਆਲਾ ,ਯੂਥ ਪ੍ਰਧਾਨ ਅਕਾਸ਼ਦੀਪ ਸਿੰਘ ਨੌਰੰਗਵਾਲ ਸਮੇਤ ਜ਼ਿਲ੍ਹਾ ਪਟਿਆਲਾ ਦੇ ਹੋਰ ਕਈ ਆਗੂ ਹਾਜਰ ਸਨ। ਇਸ ਮੌਕੇ ਪਾਰਟੀ ਆਗੂਆਂ ਨੇ ਕਿਹਾ ਕਿ ਗੁਰਦੁਆਰਾ ਲਹਿਰ ਦੌਰਾਨ 2 ਪੰਥਕ ਸੰਸਥਾਵਾਂ ਦੇ ਪ੍ਰਬੰਧ, ਮਾਣ-ਮਰਿਯਾਦਾ ਅਤੇ ਕਥਿਤ ਦੁਰਵਰਤੋਂ ਸੰਬੰਧੀ ਉੱਠ ਰਹੀਆਂ ਚਿੰਤਾਵਾਂ ਅਤੇ ਵਿਸ਼ਵ ਭਰ ਦੀ ਸਿੱਖ ਸੰਗਤ ਵਿਚ ਭਾਰੀ ਰੋਸ ਅਤੇ ਫਿਕਰ ਹੈ ਨੂੰ ਮੁੱਖ ਰੱਖਦਿਆਂ ਰੰਬੀ ਕਹੀ ਹੈ।
ਤਾਜ਼ਾ ਖ਼ਬਰਾਂ
Free
ਪਟਿਆਲਾ ਜ਼ਿਲ੍ਹੇ ਨਾਲ ਸੰਬੰਧਿਤ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਤੀਜੇ ਜਥੇ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ
ਮ੍ਰਿਤਸਰ, 3 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਆਰੰਭੀ ਗੁਰਦੁਆਰਾ ਸੁਧਾਰ ਲਹਿਰ -2 ਤਹਿਤ ਅੱਜ ਪਾਰਟੀ ਦੇ ਪਟਿਆਲਾ ਜ਼ਿਲ੍ਹੇ ਨਾਲ...
ਅਜੀਤ ਡੈਸਕ
03-10-2026