03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸੱਪ ਦੇ ਡੰਗ ਨਾਲ ਮਜ਼ਦੂਰ ਔਰਤ ਦੀ ਇਲਾਜ ਦੌਰਾਨ ਮੌਤ

ਦਿੜ੍ਹਬਾ ਮੰਡੀ (ਸੰਗਰੂਰ), 3 ਅਕਤੂਬਰ (ਜਸਵੀਰ ਸਿੰਘ ਔਜਲਾ) - ਨੇੜਲੇ ਪਿੰਡ ਖਡਿਆਲ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦੋਂ ਸੱਪ ਦੇ ਡੰਗ ਦਾ ਸ਼ਿਕਾਰ ਹੋਈ ਮਜ਼ਦੂਰ ਔਰਤ...

ਅਜੀਤ ਡੈਸਕ 03-10-2026

ਦਿੜ੍ਹਬਾ ਮੰਡੀ (ਸੰਗਰੂਰ), 3 ਅਕਤੂਬਰ (ਜਸਵੀਰ ਸਿੰਘ ਔਜਲਾ) - ਨੇੜਲੇ ਪਿੰਡ ਖਡਿਆਲ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦੋਂ ਸੱਪ ਦੇ ਡੰਗ ਦਾ ਸ਼ਿਕਾਰ ਹੋਈ ਮਜ਼ਦੂਰ ਔਰਤ ਦੀ ਸੁਨਾਮ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੂਟਾ ਸਿੰਘ ਨੇ ਦੱਸਿਆ ਕਿ ਸੋਮਾ ਕੌਰ ਪਤਨੀ ਕੁਲਵੀਰ ਸਿੰਘ ਵਾਸੀ ਖਡਿਆਲ ਨੂੰ ਕਰੀਬ ਇਕ ਹਫ਼ਤਾ ਪਹਿਲਾਂ ਸੱਪ ਨੇ ਡੰਗ ਮਾਰ ਦਿੱਤਾ ਸੀ। ਪਰਿਵਾਰ ਵਲੋਂ ਉਸ ਨੂੰ ਤੁਰੰਤ ਇਲਾਜ ਲਈ ਸੁਨਾਮ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਕਰੀਬ ਇਕ ਹਫ਼ਤੇ ਤੱਕ ਇਲਾਜ ਚੱਲਣ ਦੇ ਬਾਵਜੂਦ ਉਸ ਦੀ ਜਾਨ ਨਹੀਂ ਬਚ ਸਕੀ।

ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਅਤੇ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ ਅਗਲੀ ਖ਼ਬਰ ਪੰਜਾਬ ਦੀਆਂ ਮੰਡੀਆਂ ਵਿਚ ਹੁਣ ਤੱਕ ਹੋਈ 70 ਹਜਾਰ ਮੀਟਰਿਕ ਟਨ ਝੋਨੇ ਦੀ ਖ਼ਰੀਦ - ਕਟਾਰੂਚੱਕ