ਚੰਡੀਗੜ੍ਹ, 3 ਅਕਤੂਬਰ- ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ 'ਆਪ' ਵਿਧਾਇਕ ਸੁਖਵੀਰ ਮਾਈਸਰਖਾਨਾ ਵਿਰੁੱਧ ਵੱਡੀ ਕਾਰਵਾਈ ਕੀਤੀ ਗਈ ਹੈ।
ਝੂਠੀਆਂ ਅਫਵਾਹਾਂ ਫੈਲਾਉਣ ਅਤੇ ਪਾਰਟੀ ਦਾ ਅਕਸ ਖ਼ਰਾਬ ਕਰਨ ਲਈ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਹੈ। ਵਿਧਾਇਕ ਸੁਖਵੀਰ ਮਾਈਸਰਖਾਨਾ ਦੁਆਰਾ ਦੱਸੇ ਗਏ ਸਕੂਲ ਵਿਚ ਪਹਿਲਾਂ ਹੀ 25 ਅਧਿਆਪਕ ਹਨ।
ਆਮ ਆਦਮੀ ਪਾਰਟੀ ਹਲਕਾ ਮੌੜ ਤੋਂ ਸੁਖਵੀਰ ਸਿੰਘ ਮਾਈਸਰਖਾਨਾ ਨੂੰ ਪਾਰਟੀ ਵਿਰੋਧੀ ਗਤਿਵਿਧੀਆਂ ਕਾਰਨ ਅਤੇ ਝੂਠ ਬੋਲ ਕੇ ਪਾਰਟੀ ਨੂੰ ਬਦਨਾਮ ਕਰਨ 'ਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਬਰਖ਼ਾਸਤ ਕਰ ਦਿੱਤਾ ਗਿਆ ਹੈ I ਜ਼ਿਕਰਯੋਗ ਹੈ ਕਿ ਅੱਜ ਹੀ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਵਲੋਂ ਵੀਡੀਓ ਜਾਰੀ ਕਰਕੇ ਪਾਰਟੀ ਖਿਲਾਫ਼ ਸਵਾਲ ਚੁੱਕੇ ਗਏ ਸਨ।