03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਫ਼ੌਜ ਦੀ ਮਰਜ਼ੀ ’ਤੇ ਚਲਦੀ ਹੈ ਪਾਕਿਸਤਾਨ ਦੀ ਸਰਕਾਰ-ਭਾਰਤ

ਸੰਯੁਕਤ ਰਾਸ਼ਟਰ ’ਚ ਜੰਮੂ-ਕਸ਼ਮੀਰ ਬਾਰੇ ਪਾਕਿ ਦੀਆਂ ਟਿੱਪਣੀਆਂ ਨੂੰ ਕੀਤਾ ਰੱਦ ਸੰਯੁਕਤ ਰਾਸ਼ਟਰ, 3 ਅਕਤੂਬਰ (ਪੀ.ਟੀ.ਆਈ.)-ਭਾਰਤ ਨੇ ਸੰਯੁਕਤ ਰਾਸ਼ਟਰ ਵਿਚ ਪਾਕਿਸਤਾਨ ਦੀ ਸਖ਼ਤ ਆਲੋਚਨਾ ਕਰਦਿਆਂ ਜੰਮੂ-ਕਸ਼ਮੀਰ ਬਾਰੇ ਉਸ ਦੀਆਂ ਟਿੱਪਣੀਆਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਭਾਰਤ ਨੇ ਵਿਸ਼ਵ ਸੰਸਥਾ ਨੂੰ ਦੱਸਿਆ ਕਿ ਇਸਲਾਮਾਬਾਦ ’ਚ ...

ਅਜੀਤ ਡੈਸਕ 04-10-2026

ਸੰਯੁਕਤ ਰਾਸ਼ਟਰ, 3 ਅਕਤੂਬਰ (ਪੀ.ਟੀ.ਆਈ.)-ਭਾਰਤ ਨੇ ਸੰਯੁਕਤ ਰਾਸ਼ਟਰ ਵਿਚ ਪਾਕਿਸਤਾਨ ਦੀ ਸਖ਼ਤ ਆਲੋਚਨਾ ਕਰਦਿਆਂ ਜੰਮੂ-ਕਸ਼ਮੀਰ ਬਾਰੇ ਉਸ ਦੀਆਂ ਟਿੱਪਣੀਆਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਭਾਰਤ ਨੇ ਵਿਸ਼ਵ ਸੰਸਥਾ ਨੂੰ ਦੱਸਿਆ ਕਿ ਇਸਲਾਮਾਬਾਦ ’ਚ ‘ਅਖੌਤੀ’ ਨਾਗਰਿਕ ਸਰਕਾਰਾਂ ਆਪਣੀ ਫੌਜ ਦੀ ਮਰਜ਼ੀ ’ਤੇ ਚੱਲਦੀਆਂ ਹਨ ਤੇ ਸ਼ਾਇਦ ਹੀ ਕਦੇ ਆਪਣਾ ਕਾਰਜਕਾਲ ਪੂਰਾ ਕਰ ਪਾਉਂਦੀਆਂ ਹਨ।

ਸੰਯੁਕਤ ਰਾਸ਼ਟਰ ਮਹਾਸਭਾ ਦੀ ਤੀਜੀ ਕਮੇਟੀ ਦੀ ਮੀਟਿੰਗ ’ਚ ਪਾਕਿਸਤਾਨੀ ਨੁਮਾਇੰਦੇ ਨੇ ਜੰਮੂ-ਕਸ਼ਮੀਰ ਦਾ ਮੁੱਦਾ ਉਠਾਇਆ ਸੀ। ਭਾਰਤ ਨੇ ਉਨ੍ਹਾਂ ਟਿੱਪਣੀਆਂ ਨੂੰ ਸਪੱਸ਼ਟ ਤੌਰ ’ਤੇ ਰੱਦ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਤੇ ਲੱਦਾਖ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਭਾਰਤ ਦੇ ਅਟੁੱਟ ਅਤੇ ਅਨਿੱਖੜਵੇਂ ਹਿੱਸੇ ਸਨ, ਹਨ ਤੇ ਹਮੇਸ਼ਾ ਰਹਿਣਗੇ।

ਸੰਯੁਕਤ ਰਾਸ਼ਟਰ ਵਿਚ ਭਾਰਤ ਦੇ ਸਥਾਈ ਮਿਸ਼ਨ ਦੀ ਫਸਟ ਸੈਕਟਰੀ ਭਾਵਿਕਾ ਮੰਗਲਾਨੰਦਨ ਨੇ ਕਿਹਾ ਕਿ ਘਰੇਲੂ ਅਸੰਤੁਸ਼ਟੀ ਨੂੰ ਦੂਰ ਕਰਨ ਦੀ ਬਜਾਏ, ਪਾਕਿਸਤਾਨ ਭਾਰਤ ’ਚ ਅਸਥਿਰਤਾ ਪੈਦਾ ਕਰਕੇ ਤੇ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਮੇਰੇ ਦੇਸ਼ ਵਿਚ ਸਰਹੱਦ ਪਾਰਲੇ ਅੱਤਵਾਦ ਨੂੰ ਸਪਾਂਸਰ, ਉਕਸਾਉਣ, ਸਹਿਯੋਗ ਦੇਣ ਅਤੇ ਵਿੱਤੀ ਮਦਦ ਦੇਣ ਰਾਹੀਂ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰਦਾ ਹੈ।

ਪਿਛਲੀ ਖ਼ਬਰ ਰੂਸ ਇਸ ਸਾਲ ਲਗਭਗ 70,000 ਭਾਰਤੀ ਹੁਨਰਮੰਦ ਕਾਮਿਆਂ ਨੂੰ ਦੇਵੇਗਾ ਰੁਜ਼ਗਾਰ ਅਗਲੀ ਖ਼ਬਰ ਭਾਰਤੀ ਪਾਇਲਟ ’ਤੇ ਹਮਲੇ ਦਾ ਦੋਸ਼ੀ ਅਲ-ਕਾਇਦਾ ਤੋਂ ਸੀ ਪ੍ਰਭਾਵਿਤ