04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਰਗਟ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 4 ਅਕਤੂਬਰ - ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਮੁਖੀ ਪਰਗਟ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਉਨ੍ਹਾਂ

ਅਜੀਤ ਡੈਸਕ 04-10-2026

ਨਵੀਂ ਦਿੱਲੀ, 4 ਅਕਤੂਬਰ -  ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਮੁਖੀ ਪਰਗਟ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਮੌਕੇ ਪਰਗਟ ਸਿੰਘ ਨੇ ਕਿਹਾ, "... ਡਾ. ਮਨਮੋਹਨ ਸਿੰਘ ਪੰਜਾਬ ਦੀ ਇਕ ਅਹਿਮ ਸ਼ਖਸੀਅਤ ਸਨ। ਉਨ੍ਹਾਂ ਨੇ ਨਾ ਸਿਰਫ਼ ਦੇਸ਼ ਦੀ ਆਰਥਿਕਤਾ ਵਿਚ, ਸਗੋਂ ਦੁਨੀਆ ਭਰ ਵਿਚ ਮਾਨਵਤਾ, ਇਮਾਨਦਾਰੀ ਅਤੇ ਕਦਰਾਂ-ਕੀਮਤਾਂ ਨੂੰ ਉੱਚਾ ਚੁੱਕਣ ਵਿਚ ਵੀ ਵੱਡਾ ਯੋਗਦਾਨ ਪਾਇਆ। ਪੰਜਾਬ ਜਾਣ ਤੋਂ ਪਹਿਲਾਂ ਗੁਰਸ਼ਰਨ ਕੌਰ ਨੂੰ ਮਿਲਣਾ ਅਤੇ ਉਨ੍ਹਾਂ ਦਾ ਆਸ਼ੀਰਵਾਦ ਲੈਣਾ ਜ਼ਰੂਰੀ ਸੀ। ਜਿਹੜੇ ਅਦਾਰੇ ਉਨ੍ਹਾਂ ਨੇ ਸਥਾਪਿਤ ਕੀਤੇ ਸਨ, ਅੱਜ ਉਹੀ ਅਦਾਰੇ ਰਾਜਨੀਤਿਕ ਪ੍ਰਣਾਲੀ ਕਾਰਨ ਕਮਜ਼ੋਰ ਹੋ ਗਏ ਹਨ..."

 

ਪਿਛਲੀ ਖ਼ਬਰ ਲਿਫਟਿੰਗ ਦੀ ਦੇਰੀ ਨੂੰ ਲੈ ਕੇ ਫੂਡ ਸਪਲਾਈ ਵਿਭਾਗ ਐਕਸਨ ਵਿਚ, ਅੱਜ ਸ਼ਾਮ ਤੱਕ ਦਾ ਅਲਟੀਮੇਟਮ ਅਗਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਸ਼ਿਵ ਸੈਨਾ (ਯੂ.ਬੀ.ਟੀ.) ਅਤੇ ਐਮ.ਐਨ.ਐਸ. ਵਲੋਂ ਸਾਂਝਾ ਰੋਸ ਮਾਰਚ