ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 5 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਹਲਕਾ ਬਾਬਾ ਬਕਾਲਾ ਸਾਹਿਬ ਤੋਂ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ, ਅੱਜ ਸ਼ਾਮੀਂ ਪੌਣੇ 6 ਵਜੇ ਅਕਾਲ ਚਲਾਣਾ ਕਰ ਗਏ।
ਉਹ 81 ਵਰ੍ਹਿਆਂ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ। ਅੱਜ ਸ਼ਾਮੀਂ ਪੌਣੇ 6 ਵਜੇ ਉਨ੍ਹਾਂ ਨੇ ਗੁਰੂ ਰਾਮਦਾਸ ਹਸਪਤਾਲ, ਅੰਮ੍ਰਿਤਸਰ ਵਿਖੇ ਅੰਤਿਮ ਸਵਾਸ ਲਏ।