05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਕੇਂਦਰੀ ਜੇਲ੍ਹ ਦੇ ਹਵਾਲਾਤੀ ਦੀ ਹੋਈ ਮੌਤ

ਕਪੂਰਥਲਾ, 5 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਇਕ ਹਵਾਲਾਤੀ...

ਅਜੀਤ ਡੈਸਕ 05-10-2026

ਕਪੂਰਥਲਾ, 5 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਇਕ ਹਵਾਲਾਤੀ ਦੀ ਬਿਮਾਰ ਹੋਣ ਕਾਰਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾਕਟਰ ਨਵਜੋਤ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਵਿਚ ਬੰਦ ਇਕ ਹਵਾਲਤੀ ਸ਼ਵਿੰਦਰਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਨੂੰ ਬਿਮਾਰ ਹੋਣ ਕਾਰਨ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਸੀ।

ਉਨ੍ਹਾਂ ਦੱਸਿਆ ਕਿ ਮਿ੍ਤਕ ਹਵਾਲਾਤੀ ਦੀ ਲਾਸ਼ ਨੂੰ ਕਬਜੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਹੈ। ਇਸ ਸਬੰਧੀ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਡੀ.ਸੀ. ਲੁਧਿਆਣਾ ਦੀ ਰਿਹਾਇਸ਼ ਅੱਗੇ ਦਿੱਤਾ ਧਰਨਾ, ਭਾਰੀ ਪੁਲਿਸ ਫੋਰਸ ਵੀ ਮ... ਅਗਲੀ ਖ਼ਬਰ ਸ਼੍ਰੌਮਣੀ ਕਮੇਟੀ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦਾ ਦਿਹਾਂਤ