ਲੁਧਿਆਣਾ, 5 ਸਤੰਬਰ (ਰੂਪੇਸ਼ ਕੁਮਾਰ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਡੀ.ਸੀ. ਲੁਧਿਆਣਾ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਗਿਆ ਹੈ। ਇਸ ਦੌਰਾਨ ਭਾਰੀ ਪੁਲਿਸ ਫੋਰਸ ਵੀ ਮੌਜੂਦ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਿਸਾਨਾਂ ਵਲੋਂ ਡੀ.ਸੀ. ਦਫ਼ਤਰ ਦਾ ਘਿਰਾਓ ਕੀਤਾ ਗਿਆ ਸੀ ਮਗਰ ਡੀ.ਸੀ. ਸਮੇਤ ਕਈ ਵੱਡੇ ਅਧਿਕਾਰੀ ਦਫ਼ਤਰ ਨਹੀਂ ਪਹੁੰਚੇ ਸਨ ਜਿਸ ਤੋਂ ਬਾਅਦ ਸ਼ਾਮ ਵੇਲੇ ਕਿਸਾਨ ਉਗਰਾਹਾ ਜਥੇਬੰਦੀ ਵਲੋਂ ਡੀ.ਸੀ. ਦੀ ਰਿਹਾਇਸ਼ ਵੱਲ ਕੂਚ ਕੀਤਾ ਗਿਆ।
ਜਿੱਥੇ ਭਾਰੀ ਪੁਲਿਸ ਬਲ ਨੇ ਡੀ.ਸੀ. ਦੇ ਰਿਹਾਇਸ਼ ਦੇ ਨਜ਼ਦੀਕ ਉਨ੍ਹਾਂ ਨੂੰ ਰੋਕ ਲਿਆ ਜਿੱਥੇ ਉਨ੍ਹਾਂ ਨੇ ਧਰਨਾ ਲਾ ਦਿੱਤਾ।