06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਬੇਅਦਬੀ ਕਾਨੂੰਨ ਸੰਬੰਧੀ ਬਣਾਈ ਤਾਲਮੇਲ ਕਮੇਟੀ ਨੇ ਅੱਜ ਸੱਦੀ ਮੀਟਿੰਗ

ਚੰਡੀਗੜ੍ਹ, 6 ਅਕਤੂਬਰ- ਬੇਅਦਬੀ ਸੰਬੰਧੀ ਕਾਨੂੰਨ ਨੂੰ ਲੈ ਕੇ ਬਣਾਈ ਗਈ ਤਾਲਮੇਲ ਕਮੇਟੀ ਨੇ ਅੱਜ ਮੀਟਿੰਗ ਸੱਦੀ ਹੈ।

ਅਜੀਤ ਡੈਸਕ 06-10-2026

ਚੰਡੀਗੜ੍ਹ, 6 ਅਕਤੂਬਰ- ਬੇਅਦਬੀ ਸੰਬੰਧੀ ਕਾਨੂੰਨ ਨੂੰ ਲੈ ਕੇ ਬਣਾਈ ਗਈ ਤਾਲਮੇਲ ਕਮੇਟੀ ਨੇ ਅੱਜ ਮੀਟਿੰਗ ਸੱਦੀ ਹੈ। 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਵਿਚ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' 'ਤੇ ਵਿਸਥਾਰਪੂਰਵਕ ਚਰਚਾ ਹੋਵੇਗੀ।

ਤਾਲਮੇਲ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੇ ਸੁਝਾਵਾਂ 'ਤੇ ਵੀ ਵਿਚਾਰ ਕਰੇਗੀ। ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕਮੇਟੀ ਨਾਲ ਤਾਲਮੇਲ ਬਾਰੇ ਵੀ ਵਿਚਾਰ ਕਰੇਗੀ।

ਪਿਛਲੀ ਖ਼ਬਰ ਟੋਲ ਪਲਾਜ਼ਾ ਢਿੱਲਵਾਂ ਵਿਖੇ ਸਰਕਾਰੀ ਬੱਸ ਚਾਲਕਾਂ ਵਲੋਂ ਟ੍ਰੈਫ਼ਿਕ ਅਗਲੀ ਖ਼ਬਰ ਪੰਜਾਬ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਡੀ.ਏ. ਮਾਮਲੇ ’ਤੇ ਅੱਜ ਹਾਈਕੋਰਟ ’ਚ ਹੋਵੇਗੀ ਸੁਣਵਾਈ