06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਕਰਨਾਲ ਨਗਰ ਨਿਗਮ ’ਚ ਕਥਿਤ ਭ੍ਰਿਸ਼ਟਾਚਾਰ ਖ਼ਿਲਾਫ਼ ਕਾਂਗਰਸ ਵਲੋਂ ਕੀਤਾ ਗਿਆ ਪ੍ਰਦਰਸ਼ਨ

ਕਰਨਾਲ (ਹਰਿਆਣਾ), 6 ਅਕਤੂਬਰ (ਗੁਰਮੀਤ ਸਿੰਘ ਸੱਗੂ)- ਕਰਨਾਲ ਨਗਰ ਨਿਗਮ ਵਿਚ ਕਥਿਤ ਭ੍ਰਿਸ਼ਟਾਚਾਰ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਵਿਰੋਧ ਵਿਚ...

ਅਜੀਤ ਡੈਸਕ 06-10-2026

ਕਰਨਾਲ (ਹਰਿਆਣਾ), 6 ਅਕਤੂਬਰ (ਗੁਰਮੀਤ ਸਿੰਘ ਸੱਗੂ)- ਕਰਨਾਲ ਨਗਰ ਨਿਗਮ ਵਿਚ ਕਥਿਤ ਭ੍ਰਿਸ਼ਟਾਚਾਰ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਵਿਰੋਧ ਵਿਚ ਜ਼ਿਲ੍ਹਾ ਕਾਂਗਰਸ ਅਤੇ ਯੂਥ ਕਾਂਗਰਸ ਵਲੋਂ ਜ਼ਿਲ੍ਹਾ ਕਾਂਗਰਸ ਪ੍ਰਧਾਨ ਪਰਾਗ ਗਾਬਾ ਦੀ ਅਗਵਾਈ ਹੇਠ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸੀ ਵਰਕਰਾਂ ਨੇ ਨਗਰ ਨਿਗਮ ਦਫ਼ਤਰ ਦੇ ਬਾਹਰ 500 ਰੁਪਏ ਦੇ ਨਕਲੀ ਨੋਟਾਂ ਦੀ ਵਰਖਾ ਕਰਕੇ ਰੋਸ ਜਤਾਇਆ ਅਤੇ ਭ੍ਰਿਸ਼ਟਾਚਾਰ ਦਾ ਪੁਤਲਾ ਫੂਕਿਆ।

ਵਰਕਰਾਂ ਨੇ ਨਗਰ ਨਿਗਮ ਦਫ਼ਤਰ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਗੇਟ ’ਤੇ ਰੋਕ ਦਿੱਤਾ। ਇਸ ਦੌਰਾਨ ਪੁਲਿਸ ਅਤੇ ਵਰਕਰਾਂ ਵਿਚਕਾਰ ਧੱਕਾ-ਮੁੱਕੀ ਵੀ ਹੋਈ। ਕਾਂਗਰਸੀ ਵਰਕਰਾਂ ਨੇ ਨਗਰ ਨਿਗਮ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਮੰਗ ਕੀਤੀ। ਪਰਾਗ ਗਾਬਾ ਨੇ ਕਿਹਾ ਕਿ ਜਾਇਦਾਦ ਪਛਾਣ ਪੱਤਰ ਦੇ ਮਾਮਲਿਆਂ ਵਿਚ ਲੋਕਾਂ ਦੀਆਂ ਫਾਈਲਾਂ ਦੋ ਤੋਂ ਢਾਈ ਮਹੀਨਿਆਂ ਤੱਕ ਲਟਕਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਨਾਲ ਜੁੜੇ ਰਿਸ਼ਵਤਖੋਰੀ ਦੇ ਮਾਮਲੇ ਸਿਸਟਮ ’ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ। ਉਨ੍ਹਾਂ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।

ਜਨਤਾ ਜ਼ੀਰੋ ਟਾਲਰੈਂਸ ਦਾ ਦਾਅਵਾ ਕਰਨ ਵਾਲਿਆਂ ਤੋਂ ਜਵਾਬ ਮੰਗ ਰਹੀ ਹੈ- ਲਾਠਰ

ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਜਤ ਲਾਠਰ ਨੇ ਕਿਹਾ ਕਿ ਨਗਰ ਨਿਗਮ ਦੇ ਵਿਕਾਸ ਕਾਰਜਾਂ ਅਤੇ ਜਾਇਦਾਦ ਪਛਾਣ ਪੱਤਰਾਂ ਸਬੰਧੀ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਦੀ ਆਵਾਜ਼ ਬਣ ਕੇ ਭ੍ਰਿਸ਼ਟਾਚਾਰ ਖ਼ਿਲਾਫ਼ ਸੰਘਰਸ਼ ਜਾਰੀ ਰੱਖੇਗੀ।

ਪਿਛਲੀ ਖ਼ਬਰ ਪੜਤਾਲੀਆ ਕਮੇਟੀ ਦੀ ਸਿਫਾਰਸ਼ 'ਤੇ ਸ਼੍ਰੋਮਣੀ ਕਮੇਟੀ ਵਲੋਂ ਸਾਬਕਾ ਮੈਨੇਜਰ ਤੇ ਸਰਾਂ ਦਾ ਕਰਮਚਾਰੀ ਮੁਅੱਤਲ- ਕਾਹਲਵਾਂ ਅਗਲੀ ਖ਼ਬਰ ਪੱਟੀ ਹਲਕੇ ’ਚ ‘ਆਪ’ ਆਗੂ ਤੇ ਮੌਜੂਦਾ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ