ਚੰਡੀਗੜ੍ਹ, 6 ਅਕਤੂਬਰ- ਚੰਡੀਗੜ੍ਹ ਵਿਚ ਸੀ.ਬੀ.ਆਈ. ਵਲੋਂ ਰੇਡ ਕੀਤੀ ਗਈ ਹੈ। ਚੰਡੀਗੜ੍ਹ ਦੇ ਸੈਕਟਰ-2 ਸਥਿਤ ਕੋਠੀ ਨੰਬਰ 50/2 ’ਚ ਅੱਜ ਸ਼ਾਮ ਸੀ.ਬੀ.ਆਈ. ਵਲੋਂ ਛਾਪੇਮਾਰੀ ਕੀਤੀ ਗਈ। ਸੀ.ਬੀ.ਆਈ. ਦੀਆਂ ਟੀਮਾਂ ਸੀ.ਆਰ.ਪੀ.ਐੱਫ. ਦੇ ਜਵਾਨਾਂ ਨੂੰ ਨਾਲ ਲੈ ਕੇ ਉਕਤ ਪਤੇ ’ਤੇ ਪਹੁੰਚੀਆਂ ਅਤੇ ਦੇਰ ਸ਼ਾਮ ਤੱਕ ਕਾਰਵਾਈ ਜਾਰੀ ਰਹੀ। ਸੂਤਰਾਂ ਅਨੁਸਾਰ ਇਹ ਕਾਰਵਾਈ ਪੰਜਾਬ ਦੇ ਮੁੱਖ ਮੰਤਰੀ ਦੇ ਓ.ਐੱਸ.ਡੀ. ਨਾਲ ਜੁੜੇ ਦੱਸੇ ਜਾ ਰਹੇ ਰਿਸ਼ਵਤਖੋਰੀ ਮਾਮਲੇ ਦੀ ਜਾਂਚ ਦੇ ਸਬੰਧ ’ਚ ਕੀਤੀ ਜਾ ਰਹੀ ਹੈ।
ਜਿਸਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਟਵੀਟ ਕਰਕੇ ਭਾਜਪਾ ਤੇ ਤੰਨਜ ਕੱਸਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਵਲੋਂ ਪੰਜਾਬ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ..ਮੇਰੇ ਕੈਂਪ ਆਫ਼ਿਸ ਵਿਚ ਸੀ.ਬੀ.ਆਈ. ਰੇਡ ਕੀਤੀ ਗਈ..ਹੁਣ ਪੰਜਾਬ ਵਿਚ ਈ.ਡੀ.ਤੇ ਸੀ.ਬੀ.ਆਈ. ਦੀ ਦੁਰਵਰਤੋਂ ਕੀਤੀ ਜਾਵੇਗੀ..ਤਾਂ ਕਿ ਪੰਜਾਬ ਸਰਕਾਰ ਅਤੇ ਮੈਨੂੰ ਬਦਨਾਮ ਕੀਤਾ ਜਾ ਸਕੇ..ਲੋਕਾਂ ਵਲੋਂ ਮਿਲਦੇ ਪਿਆਰ ਨੂੰ ਦੇਖਕੇ ਭਾਜਪਾ ਘਬਰਾਹਟ ਵਿਚ ਹੈ..