07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਿੰਡ ਘਰਾਚੋਂ 'ਚ ਸੀ.ਬੀ.ਆਈ. ਦੀ ਛਾਪੇਮਾਰੀ ਦੌਰਾਨ ਫੁੱਲਾਂ ਦੀ ਹੋਈ ਵਰਖਾ ਦੇ ਮਾਮਲੇ 'ਚ ਐਸ.ਐਚ.ਓ ਭਵਾਨੀਗੜ੍ਹ ਮੁਅਤੱਲ

ਸੰਗਰੂਰ, 7 ਅਕਤੂਬਰ ( ਦਮਨਜੀਤ ਸਿੰਘ)- ਜ਼ਿਲ੍ਹਾ ਸੰਗਰੂਰ ਦੇ ਥਾਣਾ ਭਵਾਨੀਗੜ੍ਹ ਵਿਖੇ ਤਾਇਨਾਤ ਐਸ.ਐਚ.ਓ. ਯਸ਼ਪਾਲ ਸ਼ਰਮਾ ਨੂੰ ਸੰਗਰੂਰ ਪੁਲਿਸ ਵਲੋਂ ਮੁਅਤੱਲ ਕਰ ਦਿੱਤਾ ਗਿਆ ਹੈ

ਅਜੀਤ ਡੈਸਕ 07-10-2026

ਸੰਗਰੂਰ, 7 ਅਕਤੂਬਰ ( ਦਮਨਜੀਤ ਸਿੰਘ)- ਜ਼ਿਲ੍ਹਾ ਸੰਗਰੂਰ ਦੇ ਥਾਣਾ ਭਵਾਨੀਗੜ੍ਹ ਵਿਖੇ ਤਾਇਨਾਤ ਐਸ.ਐਚ.ਓ. ਯਸ਼ਪਾਲ ਸ਼ਰਮਾ ਨੂੰ  ਸੰਗਰੂਰ ਪੁਲਿਸ ਵਲੋਂ ਮੁਅਤੱਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੀ ਰਾਤ ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਦੇ ਘਰ ਪਿੰਡ ਘਰਾਚੋਂ ਵਿਖੇ ਸੀ.ਬੀ.ਆਈ. ਦੀ ਚੱਲ ਰਹੀ ਛਾਪੇਮਾਰੀ ਦੌਰਾਨ ਕੁਝ ਲੋਕਾਂ ਵਲੋਂ ਢੋਲ ਵਜਾ ਕੇ ਫੁੱਲਾਂ ਦੀ ਵਰਖਾ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਇਸੇ ਮਾਮਲੇ ਨੂੰ ਆਧਾਰ ਬਣਾ ਕੇ ਹੀ ਐਸ.ਐਚ.ਓ ਨੂੰ ਮੁਅਤੱਲ ਕੀਤੇ ਜਾਣ ਦੀਆਂ ਖਬਰਾਂ ਪ੍ਰਾਪਤ ਹੋ ਰਹੀਆਂ ਹਨ। ਭਾਵੇਂ ਇਸ ਸੰਬੰਧੀ ਫਿਲਹਾਲ ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਵਲੋਂ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ ਪਰ ਸੂਤਰਾਂ ਮੁਤਾਬਕ ਮਿਲੀ ਜਾਣਕਾਰੀ ਅਨੁਸਾਰ ਐਸ.ਐਚ.ਓ ਯਸ਼ਪਾਲ ਸ਼ਰਮਾ ਨੂੰ ਅੱਜ ਤੜਕਸਾਰ ਹੀ ਮੁਅੱਤਲ ਕਰ ਦਿੱਤਾ ਗਿਆ ਸੀ  l

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਪ੍ਰਿੰਸੀਪਲਾਂ ਦੀ ਵਿਸ਼ੇਸ਼ ਇਕੱਤਰਤਾ ਅਗਲੀ ਖ਼ਬਰ ਪੁੱਡਾ ਭਵਨ ’ਚ ਈ.ਡੀ. ਦੀ ਕਾਰਵਾਈ ਨੂੰ ਚੁਣੌਤੀ, ਹਾਈਕੋਰਟ ਨੇ ਈ.ਡੀ. ਤੋਂ ਮੰਗਿਆ ਜਵਾਬ