07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਬਿਜਲੀ ਸਪਲਾਈ ਤੋਂ ਖਫ਼ਾ ਕਈ ਪਿੰਡਾਂ ਦੇ ਕਿਸਾਨਾਂ ਵਲੋਂ ਅਮਰਗੜ੍ਹ ਗ੍ਰਿਡ ਅੱਗੇ ਧਰਨਾ

ਅਮਰਗੜ੍ਹ,(ਸੰਗਰੂਰ), 7 ਅਕਤੂਬਰ(ਜਤਿੰਦਰ ਮੰਨਵੀ,ਪਵਿੱਤਰ ਸਿੰਘ)-ਖੇਤੀਬਾੜੀ ਲਈ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਇਲਾਕੇ ਦੇ ਕਿਸਾਨਾਂ ਨੇ ਪਾਵਰਕਾਮ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਅਮਰਗੜ੍ਹ ਗ੍ਰਿਡ ਅੱਗੇ ਮਲੇਰਕੋਟਲਾ-ਪਟਿਆਲਾ ਹਾਈਵੇਅ ਜਾਮ ਕਰ ਦਿੱਤਾ।

ਅਜੀਤ ਡੈਸਕ 07-10-2026

ਅਮਰਗੜ੍ਹ,(ਸੰਗਰੂਰ), 7 ਅਕਤੂਬਰ(ਜਤਿੰਦਰ ਮੰਨਵੀ,ਪਵਿੱਤਰ ਸਿੰਘ)-ਖੇਤੀਬਾੜੀ ਲਈ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਇਲਾਕੇ ਦੇ ਕਿਸਾਨਾਂ ਨੇ ਪਾਵਰਕਾਮ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਅਮਰਗੜ੍ਹ ਗ੍ਰਿਡ ਅੱਗੇ ਮਲੇਰਕੋਟਲਾ-ਪਟਿਆਲਾ ਹਾਈਵੇਅ ਜਾਮ ਕਰ ਦਿੱਤਾ। ਰਾਮਪੁਰ, ਛੰਨਾ, ਢਢੋਗਲ, ਖੇੜੀ, ਸੰਪੂਰਨਗੜ੍ਹ ਅਤੇ ਨੰਗਲ ਸਮੇਤ ਕਈ ਪਿੰਡਾਂ ਦੇ ਕਿਸਾਨਾਂ ਨੇ ਇਸ ਧਰਨੇ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਨੇ ਪਾਵਰਕਾਮ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਕਿਸਾਨ ਆਗੂਆਂ ਮਨਜੀਤ ਸਿੰਘ ਬਾਗੜੀਆਂ, ਦਰਬਾਰਾ ਸਿੰਘ, ਸਮਿੰਦਰ ਸਿੰਘ, ਗੁਰਚਰਨ ਸਿੰਘ, ਬੇਅੰਤ ਸਿੰਘ, ਰਮਨਦੀਪ ਸਿੰਘ, ਮਨਦੀਪ ਸਿੰਘ, ਜੱਗੀ ਢਢੋਗਲ, ਬੱਗੀ ਬਾਗੜੀਆਂ, ਹਰਦੀਪ ਸਿੰਘ ਅਤੇ ਨਰਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਟਿਊਬਵੈਲਾਂ ਲਈ ਸਿਰਫ਼ 3-4 ਘੰਟੇ ਹੀ ਬਿਜਲੀ ਮਿਲ ਰਹੀ ਹੈ, ਉਹ ਵੀ ਵਾਰ-ਵਾਰ ਟ੍ਰਿਪਿੰਗ ਕਾਰਨ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਇਸ ਸਮੇਂ ਝੋਨੇ ਦੀ ਫ਼ਸਲ ਨੂੰ ਆਖ਼ਰੀ ਪਾਣੀ ਦੀ ਸਖ਼ਤ ਲੋੜ ਹੈ ਅਤੇ ਜੇਕਰ ਸਮੇਂ ਸਿਰ ਪਾਣੀ ਨਾ ਮਿਲਿਆ ਤਾਂ ਫ਼ਸਲ ਦਾ ਨੁਕਸਾਨ ਹੋਵੇਗਾ।ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਧਰਨਾ ਲਾਉਣ ਤੋਂ ਥੋੜ੍ਹੇ ਸਮੇਂ ਬਾਅਦ ਹੀ ਪੁੱਜੇ ਐਸ.ਐਚ.ਓ ਨਵਦੀਪ ਕੌਰ ਨੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕੀਤਾ। ਮੌਕੇ ’ਤੇ ਪਹੁੰਚੇ ਪਾਵਰਕਾਮ ਦੇ ਐੱਸ.ਡੀ.ਓ. ਗੁਰਜੀਤ ਸਿੰਘ ਨੇ ਕਿਸਾਨਾਂ ਨੂੰ ਬਿਜਲੀ ਸਪਲਾਈ ਬਹਾਲ ਕਰਨ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਕਿਸਾਨਾਂ ਨੇ ਧਰਨਾ ਸਮਾਪਤ ਕੀਤਾ।

ਪਿਛਲੀ ਖ਼ਬਰ ਹਰ ਵਿਹੜੇ ’ਚ ਹੈ ਸਾਡੇ ਕੰਮਾਂ ਦੀ ਗੂੰਜ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲਾ ਦੇ ਅਕਾਲ ਚਲਾਣੇ ਦੇ ਸ਼ੋਕ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਦੁਪਹਿਰ...