ਫ਼ਾਜ਼ਿਲਕਾ, 7 ਸਤੰਬਰ (ਬਲਜੀਤ ਸਿੰਘ) - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋਂ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ, ਪਰਾਲੀ ਪ੍ਰਬੰਧਨ, ਵਾਤਾਵਰਣ ਸੰਭਾਲ ਅਤੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਕਿਸਾਨ ਪੱਖੀ ਸਕੀਮਾਂ ਨਾਲ ਜੋੜਨ ਦੇ ਉਦੇਸ਼ ਨਾਲ ਸ਼ਾਹ ਪੈਲੇਸ, ਅਬੋਹਰ ਰੋਡ, ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਉਤਸ਼ਾਹ ਨਾਲ ਕਰਵਾਇਆ ਗਿਆ। ਮੇਲੇ ਵਿਚ ਜ਼ਿਲ੍ਹੇ ਦੇ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਫ਼ਾਜ਼ਿਲਕਾ ਨਰਿੰਦਰਪਾਲ ਸਿੰਘ ਸਵਨਾ ਤੇ ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਅਤੇ ਐਸ.ਡੀ.ਐੱਮ ਫ਼ਾਜ਼ਿਲਕਾ ਜੁਗਰਾਜ ਸਿੰਘ ਕਾਹਲੋ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਉਪਕਾਰ ਸਿੰਘ ਜਾਖੜ ਹਾਜ਼ਰ ਹੋਏ।
ਮੇਲੇ ਦੌਰਾਨ ਵਿਧਾਇਕ ਫ਼ਾਜ਼ਿਲਕਾ ਨਰਿੰਦਰਪਾਲ ਸਿੰਘ ਸਵਨਾ ਤੇ ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਵਿਚ ਕਿਸਾਨਾਂ ਦਾ ਸਭ ਤੋਂ ਅਹਿਮ ਯੋਗਦਾਨ ਹੈ। ਉਨ੍ਹਾਂ ਕਿਸਾਨਾਂ ਨੂੰ ਆਧੁਨਿਕ ਅਤੇ ਵਿਗਿਆਨਕ ਖੇਤੀ ਤਕਨੀਕਾਂ ਅਪਣਾਉਣ, ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਤੀ ਨੂੰ ਆਰਥਿਕ ਤੌਰ 'ਤੇ ਹੋਰ ਮਜ਼ਬੂਤ ਬਣਾਉਣ ਲਈ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ-ਨਾਲ ਨਵੀਆਂ ਤਕਨੀਕਾਂ ਅਤੇ ਵਿਭਿੰਨਤਾ ਵੱਲ ਵੀ ਵਧਣਾ ਚਾਹੀਦਾ ਹੈ। ਮੁੱਖ ਖੇਤੀਬਾੜੀ ਅਫਸਰ ਫ਼ਾਜ਼ਿਲਕਾ ਡਾ. ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਵਿਭਾਗ ਵਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਗਰੂਕ ਕੀਤਾ ਅਤੇ ਆਏ ਹੋਏ ਮਹਿਮਾਨਾ ਦਾ ਸਵਾਗਤ ਕੀਤਾ।ਬਲਾਕ ਖੇਤੀਬਾੜੀ ਅਫ਼ਸਰ ਪਰਮਿੰਦਰ ਸਿੰਘ ਵਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ।
ਮਾਹਿਰਾਂ ਵਲੋਂ ਕਿਸਾਨ ਮੇਲੇ ਦੌਰਾਨ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ’ਤੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਵਿਸਥਾਰਪੂਰਵਕ ਤਕਨੀਕੀ ਜਾਣਕਾਰੀ ਦਿੱਤੀ ਗਈ। ਅਰਵਿੰਦ ਚੰਦ ਜੀ ਸਾਇੰਟਿਸਟ ਸੀ.ਆਈ.ਪੀ.ਐੱਚ.ਈ.ਟੀ. ਵਲੋਂ ਕੁਦਰਤੀ ਖੇਤੀ ਦੀ ਸੁਚੱਜੀ ਵਰਤੋਂ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਗਿਆ। ਡਾ. ਜਗਦੀਸ਼ ਅਰੋੜਾ, ਐਕਸਟੈਂਸ਼ਨ ਸਾਇੰਟਿਸਟ (ਫਾਰਮ ਐਡਵਾਈਜ਼ਰੀ ਸਰਵਿਸਿਜ਼) ਅਬੋਹਰ ਵਲੋਂ ਫ਼ਸਲਾਂ ਵਿੱਚ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਅਤੇ ਪੌਦਾ ਸੁਰੱਖਿਆ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ।
ਤਾਜ਼ਾ ਖ਼ਬਰਾਂ
Free
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦਾ ਆਯੋਜਨ
ਫ਼ਾਜ਼ਿਲਕਾ, 7 ਸਤੰਬਰ (ਬਲਜੀਤ ਸਿੰਘ) - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋਂ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ, ਪਰਾਲੀ ਪ੍ਰਬੰਧਨ, ਵਾਤਾਵਰਣ ਸੰਭਾਲ ਅਤੇ ਸਰਕਾਰ...
ਅਜੀਤ ਡੈਸਕ
07-10-2026