ਮਲੌਦ (ਖੰਨਾ), 8 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਹਲਕਾ ਪਾਇਲ ਤੋਂ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ (ਕੋਰੀਡੋਰ) ਮੁੜ ਖੋਲ੍ਹਣ ਲਈ ਇਕ ਲਿਖਤੀ ਪੱਤਰ ਭੇਜ ਕੇ ਮੰਗ ਕੀਤੀ ਹੈ।
ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਇਹ ਪੱਤਰ ਸਿਰਫ਼ ਇਕ ਜਨਤਕ ਨੁਮਾਇੰਦੇ ਵਜੋਂ ਨਹੀਂ, ਸਗੋਂ ਗੁਰੂ ਨਾਨਕ ਪਾਤਸ਼ਾਹ ਦੇ ਪਵਿੱਤਰ ਅਸਥਾਨ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਰੱਖਣ ਵਾਲੇ ਇਕ ਨਿਮਾਣੇ ਸੇਵਕ ਵਜੋਂ ਲਿਖ ਰਿਹਾ ਹਾਂ।