09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਰੂਪ ਕੌਰ ਸੰਧੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸ਼ਿਕਾਇਤ ਪੱਤਰ ਸੌਂਪਿਆ ਹੈ, ਪਰ ਕੋਈ ਵੀ ਸਬੂਤ ਨਾਲ ਨਹੀਂ ਦਿੱਤਾ: ਜਸਕਰਨ ਸਿੰਘ

ਅੰਮ੍ਰਿਤਸਰ, 9 ਅਕਤੂਬਰ (ਜਸਵੰਤ ਸਿੰਘ ਜੱਸ) - ਮਹਿਲਾ ਆਗੂ ਬੀਬੀ ਰੂਪ ਕੌਰ ਸੰਧੂ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ...

ਅਜੀਤ ਡੈਸਕ 09-10-2026

ਅੰਮ੍ਰਿਤਸਰ, 9 ਅਕਤੂਬਰ (ਜਸਵੰਤ ਸਿੰਘ ਜੱਸ) - ਮਹਿਲਾ ਆਗੂ ਬੀਬੀ ਰੂਪ ਕੌਰ ਸੰਧੂ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਮ ਕੇਵਲ ਇਕ ਸ਼ਿਕਾਇਤ ਪੱਤਰ ਹੀ ਦਿੱਤਾ ਗਿਆ ਹੈ, ਜਿਸ ਵਿਚ ਕੁਝ ਆਗੂਆਂ 'ਤੇ ਕੁਝ ਗੰਭੀਰ ਦੋਸ਼ ਲਗਾਏ ਗਏ ਹਨ, ਪਰ ਨਾਲ ਕਿਸੇ ਤਰਾਂ ਦਾ ਕੋਈ ਸਬੂਤ ਨੱਥੀ ਨਹੀਂ ਕੀਤਾ। ਇਸ ਗੱਲ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਜਸਕਰਨ ਸਿੰਘ ਨੇ ਸਪੱਸ਼ਟ ਕੀਤਾ ਕਿ ਅੱਜ ਮੀਡੀਆ ਵਿਚ ਚੱਲ ਰਹੀਆਂ ਚਰਚਾਵਾਂ ਦੇ ਉਲਟ, ਰੂਪ ਕੌਰ ਸੰਧੂ ਵਲੋਂ ਕੋਈ ਵੀ ਪੈਨ ਡਰਾਈਵ, ਵੀਡੀਓ ਜਾਂ ਠੋਸ ਸਬੂਤ ਸਕੱਤਰੇਤ ਵਿਖੇ ਜਮ੍ਹਾਂ ਨਹੀਂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਰੂਪ ਕੌਰ ਸੰਧੂ ਅਨੁਸਾਰ ਪੀੜ੍ਹਤ ਬੀਬੀਆਂ ਆਪ ਜਥੇਦਾਰ ਸਾਹਿਬ ਨੂੰ ਮਿਲ ਕੇ ਸਬੂਤ ਸੌਂਪਣਾ ਚਾਹੁੰਦੀਆਂ ਹਨ, ਜਿਸ ਕਰਕੇ ਉਨ੍ਹਾਂ ਵਲੋਂ ਅੱਜ ਕੋਈ ਸਬੂਤ ਪੇਸ਼ ਨਹੀਂ ਕੀਤਾ ਗਿਆ। ਉਸ ਨੇ ਕਿਹਾ  ਕਿ ਰੂਪ ਕੌਰ ਸੰਧੂ ਦੀ ਫੋਨ ਰਾਹੀਂ ਜਥੇਦਾਰ ਸਾਹਿਬ ਨਾਲ ਵੀ ਗੱਲ ਕਰਵਾਈ ਗਈ ਹੈ ਤੇ ਜਥੇਦਾਰ ਸਾਹਿਬ ਨੇ ਭਰੋਸਾ ਦਿੱਤਾ ਹੈ ਕਿ ਜਲਦ ਹੀ ਉਨ੍ਹਾਂ ਨੂੰ ਮਿਲਣ ਦਾ ਸਮਾਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਿਕਾਇਤ ਪੱਤਰ ਵਿਚ ਜਿਨ੍ਹਾਂ 'ਤੇ ਦੋਸ਼ ਲਾਏ ਗਏ ਹਨ, ਉਨ੍ਹਾਂ ਦੇ ਨਾਮ ਇਸ ਵੇਲੇ ਜਨਤਕ ਨਹੀਂ ਕੀਤੇ ਜਾ ਸਕਦੇ, ਕਿਉਂ ਕਿ ਇਸ ਪੱਤਰ 'ਤੇ ਜਥੇਦਾਰ ਸਾਹਿਬ ਵਲੋਂਵਿਚਾਰ ਕੀਤਾ ਜਾਵੇਗਾ। ਦਿੱਤੇ ਗਏ ਸ਼ਿਕਾਇਤ ਪੱਤਰ ਵਿਚ ਧਮਕੀਆਂ ਮਿਲਣ ਸੰਬੰਧੀ ਕੀਤੇ ਗਏ ਦਾਅਵਿਆਂ ਬਾਰੇ ਜਸਕਰਨ ਸਿੰਘ ਨੇ ਕਿਹਾ ਕਿ ਜੇਕਰ ਕਿਸੇ ਨੂੰ ਕਿਸੇ ਵਲੋਂ ਧਮਕਾਇਆ ਜਾ ਰਿਹਾ ਹੈ ਤਾਂ ਇਸ ਲਈ ਉਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਕੋਲ ਸ਼ਿਕਾਇਤ ਦਰਜ ਕਰਵਾਉਣੀ ਚਾਹੀਦੀ ਹੈ।

ਪਿਛਲੀ ਖ਼ਬਰ ਸੀਨੀਅਰ 'ਆਪ' ਆਗੂ ਨਿਸ਼ਾਨ ਵੀਰ ਸਿੰਘ ਸ਼੍ਰੋਮਣੀ ਅਕਾਲੀ ਦਲ (ਬ) ਚ ਸ਼ਾਮਿਲ ਅਗਲੀ ਖ਼ਬਰ ਅਣਉਚਿਤ, ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਹੈ ਚੋਣ ਕਮਿਸ਼ਨ ਦਾ ਵਤੀਰਾ - ਕਾਰਤੀ ਚਿਦੰਬਰਮ