ਸੰਗਰੂਰ, 10 ਅਕਤੂਬਰ (ਦਮਨਜੀਤ ਸਿੰਘ) - ਪੰਜਾਬ ਭਰ ਤੋਂ ਮੌਜੂਦਾ ਤੇ ਸੇਵਾਮੁਕਤ ਸਰਕਾਰੀ ਮੁਲਾਜ਼ਮ ਸੰਗਰੂਰ 'ਚ ਇਕੱਠੇ ਹੋਏ, ਜਿਨ੍ਹਾਂ ਨੇ ਬਠਿੰਡਾ ਚੰਡੀਗੜ੍ਹ ਮੁੱਖ ਮਾਰਗ ਉੱਤੇ ਚੱਕਾ ਜਾਮ ਕੀਤਾ। ਸਮੂਹ ਪ੍ਰਦਰਸ਼ਨਕਾਰੀਆਂ ਨੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਤੇ ਏਰੀਅਰ ਜਾਰੀ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ (ਓ.ਪੀ.ਐਸ.) ਬਹਾਲ ਕਰਨ ਤੋਂ ਇਲਾਵਾ ਹੋਰ ਮੰਗਾਂ ਪ੍ਰਵਾਨਿਤ ਕਰਨ ਦੀ ਮੰਗ ਕੀਤੀ। ਇਸ ਪ੍ਰਦਰਸ਼ਨ 'ਚ 20 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਦੇ ਸ਼ਾਮਲ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਪੈਨਸ਼ਨਰਾਂ/ਮੁਲਾਜ਼ਮਾਂ ਨੇ ਵਿਸ਼ਾਲ ਟੈਂਟ ਲਗਾ ਕੇ ਰੈਲੀ ਕੀਤੀ ਸੀ, ਨਿ੍ਹਾਂ ਨੇ ਹੁਣ ਨੈਸ਼ਨਲ ਹਾਈਵੇ 'ਤੇ ਧਰਨਾ ਲਗਾਇਆ।
ਤਾਜ਼ਾ ਖ਼ਬਰਾਂ
Free
ਪੰਜਾਬ ਭਰ ਤੋਂ ਇਕੱਠੇ ਹੋਏ ਹਜ਼ਾਰਾਂ ਪੈਨਸ਼ਨਰਾਂ/ਮੁਲਾਜ਼ਮਾਂ ਵਲੋਂ ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ ਜਾਮ
ਸੰਗਰੂਰ, 10 ਅਕਤੂਬਰ (ਦਮਨਜੀਤ ਸਿੰਘ) - ਪੰਜਾਬ ਭਰ ਤੋਂ ਮੌਜੂਦਾ ਤੇ ਸੇਵਾਮੁਕਤ ਸਰਕਾਰੀ ਮੁਲਾਜ਼ਮ ਸੰਗਰੂਰ 'ਚ ਇਕੱਠੇ ਹੋਏ, ਜਿਨ੍ਹਾਂ ਨੇ ਬਠਿੰਡਾ ਚੰਡੀਗੜ੍ਹ ਮੁੱਖ ਮਾਰਗ ਉੱਤੇ ਚੱਕਾ...
ਅਜੀਤ ਡੈਸਕ
10-10-2026