10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਲੁਧਿਆਣਾ ਪੁਲਿਸ ਦਾ ਕਾਸੋ ਆਪ੍ਰੇਸ਼ਨ, ਵੱਖ-ਵੱਖ ਇਲਾਕਿਆਂ ’ਚ ਛਾਪੇਮਾਰੀ, ਕਈ ਵਿਅਕਤੀ ਹਿਰਾਸਤ ’ਚ

ਲੁਧਿਆਣਾ, 10 ਅਕਤੂਬਰ- ਨਸ਼ਿਆਂ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨਕੇਲ ਕੱਸਣ ਲਈ ਲੁਧਿਆਣਾ ਪੁਲਿਸ ਵਲੋਂ...

ਅਜੀਤ ਡੈਸਕ 10-10-2026

ਲੁਧਿਆਣਾ, 10 ਅਕਤੂਬਰ- ਨਸ਼ਿਆਂ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨਕੇਲ ਕੱਸਣ ਲਈ ਲੁਧਿਆਣਾ ਪੁਲਿਸ ਵਲੋਂ ਸ਼ਨੀਵਾਰ ਨੂੰ ਤਾਜਪੁਰ ਰੋਡ ਸਥਿਤ ਬਿਹਾਰੀ ਕਲੋਨੀ ਸਮੇਤ ਵੱਖ-ਵੱਖ ਇਲਾਕਿਆਂ ਵਿਚ ਕਾਸੋ (CASO) ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਪੁਲਿਸ ਟੀਮਾਂ ਨੇ ਇਲਾਕੇ ਨੂੰ ਚਾਰੋਂ ਪਾਸਿਓਂ ਘੇਰ ਕੇ ਘਰਾਂ ਦੀ ਤਲਾਸ਼ੀ ਲਈ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ।

ਜਾਣਕਾਰੀ ਅਨੁਸਾਰ, ਇਸ ਕਾਰਵਾਈ ਵਿਚ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ, ਡੀ.ਸੀ. ਹਿਮਾਂਸ਼ੂ ਜੈਨ, ਏ.ਸੀ.ਪੀ. ਰਾਜ ਕੁਮਾਰ, ਐੱਸ.ਐੱਚ.ਓ. ਗਗਨਦੀਪ, ਟਿੱਬਾ ਥਾਣੇ ਦੇ ਐੱਸ.ਐੱਚ.ਓ. ਸਮੇਤ ਹੋਰ ਪੁਲਿਸ ਅਧਿਕਾਰੀ ਅਤੇ ਮਹਿਲਾ ਪੁਲਿਸ ਮੁਲਾਜ਼ਮ ਸ਼ਾਮਲ ਸਨ। ਦੁਪਹਿਰ ਕਰੀਬ 12 ਵਜੇ ਸ਼ੁਰੂ ਕੀਤੇ ਗਏ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਨੇ ਕਲੋਨੀ ਦੇ ਵੱਖ-ਵੱਖ ਘਰਾਂ ਦੀ ਤਲਾਸ਼ੀ ਲਈ।

ਕਾਰਵਾਈ ਦੌਰਾਨ ਕਰੀਬ 15 ਤੋਂ 20 ਵਿਅਕਤੀਆਂ ਨੂੰ ਹਿਰਾਸਤ ਵਿਚ ਲਏ ਜਾਣ ਦੀ ਜਾਣਕਾਰੀ ਹੈ। ਪੁਲਿਸ ਨੂੰ ਕੁਝ ਵਿਅਕਤੀਆਂ ਕੋਲੋਂ ਨਸ਼ੀਲੇ ਪਦਾਰਥ ਮਿਲਣ ਦੇ ਨਾਲ-ਨਾਲ ਕੁਝ ਮੋਟਰਸਾਈਕਲਾਂ ਅਤੇ ਐਕਟਿਵਾ ਵੀ ਬਰਾਮਦ ਹੋਈਆਂ, ਜਿਨ੍ਹਾਂ ਦੇ ਦਸਤਾਵੇਜ਼ ਸਬੰਧਤ ਵਿਅਕਤੀ ਮੌਕੇ ’ਤੇ ਪੇਸ਼ ਨਹੀਂ ਕਰ ਸਕੇ।

ਇਸੇ ਤਰ੍ਹਾਂ ਈ.ਐੱਸ.ਡਬਲਯੂ ਕਲੋਨੀ ਵਿਚ ਵੀ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਇੱਥੋਂ ਚਾਰ ਤੋਂ ਪੰਜ ਵਿਅਕਤੀਆਂ ਅਤੇ ਦੋ ਮਹਿਲਾਵਾਂ ਨੂੰ ਹਿਰਾਸਤ ਵਿਚ ਲਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਪੁਲਿਸ ਵਲੋਂ ਹਿਰਾਸਤ ਵਿਚ ਲਏ ਗਏ ਵਿਅਕਤੀਆਂ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਉਨ੍ਹਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੁਹਿੰਮ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਰੋਕ ਲਗਾਉਣਾ ਹੈ।

ਪਿਛਲੀ ਖ਼ਬਰ ਕਿਸਾਨਾਂ ਦੀ ਲੁੱਟ ਵਿਰੁੱਧ 14 ਅਕਤੂਬਰ ਨੂੰ ਮਾਰਕੀਟ ਕਮੇਟੀ ਦਫ਼ਤਰਾਂ ’ਤੇ ਤਾਲਾਬੰਦੀ ਕਰਨਗੇ ਕਿਸਾਨ ਅਗਲੀ ਖ਼ਬਰ ਵਿਜੀਲੈਂਸ ਬਿਊਰੋ ਨੇ ਸਬ-ਇੰਸਪੈਕਟਰ ਗੁਰਬਖਸ਼ ਸਿੰਘ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ