10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਗੁਰਦੁਆਰਾ ਬਾਬਾ ਭਾਈ ਹਰਦਾਸ ਜੀ ਬੁਰਜ ਸਾਹਿਬ ਲੋਪੋਕੇ ਵਿਖੇ ਸਲਾਨਾ ਜੋੜ ਮੇਲਾ ਸ਼ਰਧਾਪੂਰਵਕ ਮਨਾਇਆ ਗਿਆ

ਚੋਗਾਵਾਂ/ ਅੰਮ੍ਰਿਤਸਰ, 10 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਇਤਿਹਾਸਕ ਗੁਰਦੁਆਰਾ ਬਾਬਾ ਭਾਈ ਹਰਦਾਸ ਜੀ...

ਅਜੀਤ ਡੈਸਕ 10-10-2026

ਚੋਗਾਵਾਂ/ ਅੰਮ੍ਰਿਤਸਰ, 10 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਇਤਿਹਾਸਕ ਗੁਰਦੁਆਰਾ ਬਾਬਾ ਭਾਈ ਹਰਦਾਸ ਜੀ ਬੁਰਜ ਸਾਹਿਬ ਲੋਪੋਕੇ ਵਿਖੇ ਸਲਾਨਾ ਜੋੜ ਮੇਲਾ ਸਮੂਹ ਨਗਰ, ਐਨ.ਆਰ.ਆਈ. ਵੀਰਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ, ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੇਖ-ਰੇਖ ਹੇਠ ਸਲਾਨਾ ਜੋੜ ਮੇਲਾ ਬੜੀ ਸ਼ਰਧਾ ਅਤੇ ਭਾਵਨਾ ਨਾਲ ਕਰਵਾਇਆ ਗਿਆ।

ਸਮਾਗਮ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਦੀ ਆਲੀਸ਼ਾਨ ਬਣੀ ਇਮਾਰਤ ਵਿਚ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾ ਕੇ ਕੀਤੀ ਗਈ। ਇਸ ਤੋਂ ਉਪਰੰਤ ਸਜੇ ਸੁੰਦਰ ਧਾਰਮਿਕ ਦੀਵਾਨ ਵਿਚ ਭਾਈ ਗੁਰਕੀਰਤ ਸਿੰਘ ਡਬਲ ਐਮਏ ਦਾ ਕਵਿਸ਼ਰੀ ਜਥਾ, ਗਿਆਨੀ ਮਨਬੀਰ ਸਿੰਘ ਬੀ.ਏ. ਪਹੂਵਿੰਡ ਦਾ ਢਾਡੀ ਜਥਾ ਅਤੇ ਭਾਈ ਦੀਦਾਰ ਸਿੰਘ ਪੰਜੂਰਾਏ ਦੇ ਕਵੀਸ਼ਰੀ ਜਥੇ ਨੇ ਜੁੜੀਆਂ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾ ਕੇ ਗੁਰੂ ਚਰਨਾਂ ਨਾਲ ਜੋੜਿਆ।

ਇਸ ਜੋੜ ਮੇਲੇ ਵਿਚ ਜਥੇਦਾਰ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲਾ ਅਨੰਦਗੜ੍ਹ ਸ੍ਰੀ ਅਨੰਦਪੁਰ ਸਾਹਿਬ, ਜਥੇਦਾਰ ਬਾਬਾ ਸਤਨਾਮ ਸਿੰਘ ਕਾਰ ਸੇਵਾ ਗੁਰੂ ਕਾ ਬਾਗ, ਬਾਬਾ ਕਿਰਪਾਲ ਸਿੰਘ ਗੁਰੂ ਕਾ ਬਾਗ, ਬਾਬਾ ਜਰਨੈਲ ਸਿੰਘ ਲੋਪੋਕੇ, ਸੇਵਾਦਾਰ ਬਾਬਾ ਕੁਲਬੀਰ ਸਿੰਘ ਗੁਰੂ ਕਾ ਬਾਗ, ਬਾਬਾ ਪ੍ਰੇਮ ਸਿੰਘ, ਬਾਬਾ ਕਸ਼ਮੀਰ ਸਿੰਘ, ਬਾਬਾ ਜੋਗਿੰਦਰ ਸਿੰਘ ਲੋਪੋਕੇ, ਬਾਬਾ ਤਰਲੋਕ ਸਿੰਘ ਖਿਆਲੇ ਵਾਲੇ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ ਅਤੇ ਬਾਬਾ ਲੱਖਾ ਸਿੰਘ ਅਨੰਦਪੁਰ ਸਾਹਿਬ ਸਮੇਤ ਵੱਡੀ ਗਿਣਤੀ ਵਿਚ ਸੰਤਾਂ ਮਹਾਂਪੁਰਸ਼ਾਂ ਨੇ ਹਾਜ਼ਰੀਆਂ ਭਰੀਆਂ।

ਪ੍ਰਬੰਧਕਾਂ ਵੱਲੋਂ ਆਈਆਂ ਹੋਈਆਂ ਧਾਰਮਿਕ ਸ਼ਖਸੀਅਤਾਂ ਤੇ ਜਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਜੋੜ ਮੇਲੇ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਮੇਲੇ ਦੌਰਾਨ ਸੰਗਤਾਂ ਲਈ ਚਾਹ, ਪਕੌੜੇ, ਕੇਲਿਆਂ ਦਾ ਜੂਸ, ਗੋਲ ਗੱਪੇ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸ਼ਾਮ ਨੂੰ ਨਾਮੀ ਟੀਮਾਂ ਦੇ ਕਬੱਡੀ ਸ਼ੋਅ ਮੈਚ ਕਰਵਾਏ ਗਏ।

ਪਿਛਲੀ ਖ਼ਬਰ ਕੁਰੂਕਸ਼ੇਤਰ ’ਚ ਰੇਗੂਲਰ ਕੀਤੇ ਜਾਣ ਦੀ ਮੰਗ ਕਰ ਰਹੇ ਗੈਸਟ ਟੀਚਰਾਂ ’ਤੇ ਵਾਟਰ ਕੈਨਨ ਦੀ ਕੀਤੀ ਗਈ ਵਰਤੋਂ ਅਗਲੀ ਖ਼ਬਰ ਕੈਬਨਿਟ ਮੰਤਰੀ ਖੁੱਡੀਆਂ ਨੇ 74.24 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਖੇਡ ਮੈਦਾਨ ਪਿੰਡ ਵਾਸੀਆਂ ਨੂੰ ਕੀਤੇ ਸਮਰਪਿਤ