ਕਪੂਰਥਲਾ, 11 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਡੋਗਰਾਂਵਾਲ ਤੋਂ ਪਿੰਡ ਬੂਟ ਨੂੰ ਜਾਂਦਿਆਂ ਰਸਤੇ ਵਿਚ ਮੋਟਰਸਾਈਕਲ ਤੇ ਸਕੂਟਰੀ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਰਿੰਕੂ ਪੁੱਤਰ ਮੇਵਾ ਸਿੰਘ ਵਾਸੀ ਡੋਗਰਾਵਾਲ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਿੰਕੂ ਪਿੰਡ ਡੋਗਰਾਵਾਲ ਤੋਂ ਪਿੰਡ ਬੂਟ ਵਿਖੇ ਜਗਰਾਤੇ ਵਿਚ ਸ਼ਾਮਿਲ ਹੋਣ ਲਈ ਮੋਟਰਸਾਈਕਲ ਤੇ ਜਾ ਰਿਹਾ ਸੀ ਤਾਂ ਰਸਤੇ ਵਿਚ ਦੂਸਰੀ ਸਾਈਡ ਤੋਂ ਆਉਂਦੀ ਐਕਟੀਵਾ ਨਾਲ ਉਸ ਦੀ ਟੱਕਰ ਹੋ ਗਈ, ਜਿਸ ਵਿਚ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਐਕਟੀਵਾ ਤੇ ਸਵਾਰ ਦੋ ਹੋਰ ਵਿਅਕਤੀ ਜ਼ਖਮੀ ਹੋ ਗਏ, ਜਿਨਾਂ ਨੂੰ ਉਹਨਾਂ ਦੇ ਪਰਿਵਾਰਕ ਮੈਂਬਰ ਕਰਤਾਰਪੁਰ ਵਿਖੇ ਇਲਾਜ ਲਈ ਲੈ ਗਏ ਹਨ। ਇਸ ਸੰਬੰਧੀ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਤਾਜ਼ਾ ਖ਼ਬਰਾਂ
Free
ਵਿਅਕਤੀ ਦੀ ਸੜਕ ਹਾਦਸੇ ਵਿਚ ਮੌਤ
ਕਪੂਰਥਲਾ, 11 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਡੋਗਰਾਂਵਾਲ ਤੋਂ ਪਿੰਡ ਬੂਟ ਨੂੰ ਜਾਂਦਿਆਂ ਰਸਤੇ ਵਿਚ ਮੋਟਰਸਾਈਕਲ ਤੇ ਸਕੂਟਰੀ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਅਜੀਤ ਡੈਸਕ
11-10-2026