11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਫਾਜ਼ਿਲਕਾ ਦੀ ਦਾਣਾ ਮੰਡੀ ਵਿਚ ਭਰਿਆ ਪਾਣੀ, ਨੁਕਸਾਨੇ ਝੋਨੇ ਦਾ ਹਾਲ ਜਾਨਣ ਕਿਸ਼ਤੀਆਂ ਰਾਹੀਂ ਮੰਡੀ ਪਹੁੰਚੇ ਕਿਸਾਨ ਆਗੂ

ਫ਼ਾਜ਼ਿਲਕਾ, 11 ਅਕਤੂਬਰ (ਬਲਜੀਤ ਸਿੰਘ)- ਫਾਜ਼ਿਲਕਾ ਦੀ ਦਾਣਾ ਮੰਡੀ ਵਿਚ ਐਤਵਾਰ ਸਵੇਰੇ ਹੋਈ ਤੇਜ਼ ਬਾਰਿਸ਼ ਨੇ...

ਅਜੀਤ ਡੈਸਕ 11-10-2026

ਫ਼ਾਜ਼ਿਲਕਾ, 11 ਅਕਤੂਬਰ (ਬਲਜੀਤ ਸਿੰਘ)- ਫਾਜ਼ਿਲਕਾ ਦੀ ਦਾਣਾ ਮੰਡੀ ਵਿਚ ਐਤਵਾਰ ਸਵੇਰੇ ਹੋਈ ਤੇਜ਼ ਬਾਰਿਸ਼ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਮੰਡੀ ਵਿਚ ਪਾਣੀ ਭਰਨ ਕਾਰਨ ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਹੈ। ਕਈ ਥਾਵਾਂ ’ਤੇ ਪਾਣੀ ਵਿਚ ਝੋਨੇ ਦੀ ਫ਼ਸਲ ਰੁੜ੍ਹਦੀ ਹੋਈ ਨਜ਼ਰ ਆਈ, ਜਿਸ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਹਾਲਾਤ ਇੰਨੇ ਖ਼ਰਾਬ ਹੋ ਗਏ ਕਿ ਦਾਣਾ ਮੰਡੀ ਵਿਚ ਪਹੁੰਚਣ ਲਈ ਕਿਸ਼ਤੀਆਂ ਦੀ ਵਰਤੋਂ ਕਰਨੀ ਪਈ। ਇਸ ਦੇ ਵਿਰੋਧ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਵਲੋਂ ਹਾਈਵੇਅ ਜਾਮ ਕਰਕੇ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ। ਉੱਧਰ, ਕਿਸਾਨਾਂ ਦਾ ਹਾਲ ਜਾਣਨ ਅਤੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਕਿਸਾਨ ਆਗੂ ਹਰੀਸ਼ ਨਡਾ ਆਪਣੇ ਸਾਥੀਆਂ ਸਮੇਤ ਕਿਸ਼ਤੀਆਂ ’ਤੇ ਸਵਾਰ ਹੋ ਕੇ ਦਾਣਾ ਮੰਡੀ ਪਹੁੰਚੇ। ਕਿਸਾਨ ਆਗੂਆਂ ਕਿਹਾ ਕਿ ਤੇਜ਼ ਬਾਰਿਸ਼ ਅਤੇ ਮੰਡੀ ਵਿਚ ਪਾਣੀ ਦੀ ਨਿਕਾਸੀ ਦੇ ਮਾੜੇ ਪ੍ਰਬੰਧਾਂ ਕਾਰਨ ਕਰੋੜਾਂ ਰੁਪਏ ਦੀ ਝੋਨੇ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ।

ਕਿਸਾਨ ਆਗੂਆਂ ਨੇ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਮੰਡੀ ਵਿਚ ਪਾਣੀ ਦੀ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਹੁੰਦੇ ਤਾਂ ਕਿਸਾਨਾਂ ਨੂੰ ਇਸ ਤਰ੍ਹਾਂ ਦੇ ਨੁਕਸਾਨ ਦਾ ਸਾਹਮਣਾ ਨਾ ਕਰਨਾ ਪੈਂਦਾ। ਉਨ੍ਹਾਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੰਡੀ ਵਿਚੋਂ ਪਾਣੀ ਦੀ ਨਿਕਾਸੀ ਦਾ ਤੁਰੰਤ ਪ੍ਰਬੰਧ ਕੀਤਾ ਜਾਵੇ ਅਤੇ ਬਾਰਿਸ਼ ਕਾਰਨ ਜਿਨ੍ਹਾਂ ਕਿਸਾਨਾਂ ਦੀ ਝੋਨੇ ਦੀ ਫ਼ਸਲ ਖ਼ਰਾਬ ਹੋਈ ਹੈ, ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਜਲਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਅਤੇ ਕਿਸਾਨਾਂ ਨੂੰ ਮੁਆਵਜ਼ਾ ਨਾ ਮਿਲਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਪਿਛਲੀ ਖ਼ਬਰ ਇਤਿਹਾਸਿਕ ਗੁਰਦੁਆਰਾ ਸ਼ਹੀਦ ਬਾਬਾ ਬੁਲਾਕਾ ਸਿੰਘ ਜੀ ਪਿੰਡ ਸਾਂਘਣਾ ਵਿਖੇ ਸਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇ... ਅਗਲੀ ਖ਼ਬਰ ਨੇਪਾਲ ਦੇ ਗੋਰਖਾ ਜ਼ਿਲ੍ਹੇ ਵਿਚ ਬੂਢੀ ਗੰਡਕੀ ਨਦੀ ’ਚ ਅਚਾਨਕ ਹੜ੍ਹ, ਕਈ ਘਰ ਰੁੜ੍ਹੇ; ਜ਼ਮੀਨ ਖਿਸਕਣ ਦਾ ਖ਼ਦਸ਼ਾ