11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪਿੰਡ ਵੈਰੋਕੇ ਦੇ ਸੈਂਕੜੇ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਹੋਏ ਸ਼ਾਮਿਲ

ਚੋਗਾਵਾਂ/ਅੰਮ੍ਰਿਤਸਰ, 11 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਆਉਂਦੇ ਕਸਬਾ...

ਅਜੀਤ ਡੈਸਕ 11-10-2026

ਚੋਗਾਵਾਂ/ਅੰਮ੍ਰਿਤਸਰ, 11 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਆਉਂਦੇ ਕਸਬਾ ਵੈਰੋਕੇ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨੂੰ ਉਸ ਵੇਲੇ ਤਕੜਾ ਹੁੰਗਾਰਾ ਮਿਲਿਆ, ਜਦੋਂ ਇਸਤਰੀ ਵਿੰਗ ਦੀ ਮੀਤ ਪ੍ਰਧਾਨ ਬੀਬੀ ਬਲਵਿੰਦਰ ਕੌਰ ਵੈਰੋਕੇ ਦੀ ਪ੍ਰੇਰਨਾ ਸਦਕਾ ਸੈਂਕੜੇ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ।

ਸ਼ਾਮਿਲ ਹੋਣ ਵਾਲੇ ਅੰਗਰੇਜ਼ ਸਿੰਘ, ਜਗਦੀਪ ਸਿੰਘ, ਬਿੱਲਾ ਵੈਰੋਕੇ, ਕੁਲਵੰਤ ਸਿੰਘ, ਮਲਕੀਤ ਸਿੰਘ, ਸਤਨਾਮ ਸਿੰਘ, ਭਗਵਾਨ ਸਿੰਘ, ਕੁੰਨਣ ਸਿੰਘ, ਮਨਪ੍ਰੀਤ ਸਿੰਘ, ਜਰਮਨਜੀਤ ਸਿੰਘ, ਜੋਗਾ ਸਿੰਘ, ਸੁਬੇਗ ਸਿੰਘ, ਨਿਸ਼ਾਨ ਸਿੰਘ, ਵੀਰ ਸਿੰਘ, ਬਲਵੰਤ ਸਿੰਘ, ਰਜਿੰਦਰ ਸਿੰਘ, ਮਹਿੰਦਰ ਸਿੰਘ, ਹਰਪਾਲ ਸਿੰਘ, ਬਿਕਰਮਜੀਤ ਸਿੰਘ, ਗੁਰਸ਼ਰਨ ਸਿੰਘ, ਦਲੀਪ ਸਿੰਘ, ਜੁਗਰਾਜ ਸਿੰਘ, ਬੂਟਾ ਸਿੰਘ, ਵਿਕ੍ਰਮਜੀਤ ਸਿੰਘ, ਸਰਬਜੀਤ ਸਿੰਘ, ਗੁਰਲਾਲ ਸਿੰਘ, ਗੁਰਜੀਤ ਸਿੰਘ, ਪ੍ਰਭਜੀਤ ਸਿੰਘ, ਗੁਰਭਾਗ ਸਿੰਘ, ਗੁਰਮੇਜ ਸਿੰਘ, ਗੁਰਪ੍ਰੀਤ ਸਿੰਘ, ਅਰਜਿੰਦਰ ਸਿੰਘ, ਗੁਲਜਾਰ ਸਿੰਘ, ਲਖਬੀਰ ਸਿੰਘ, ਦਿਲਬਾਗ ਸਿੰਘ, ਬਲਕਾਰ ਸਿੰਘ, ਮੁਖਤਾਰ ਸਿੰਘ, ਰਣਜੀਤ ਸਿੰਘ ਆਦਿ ਨੂੰ ਹਲਕਾ ਇੰਚਾਰਜ ਰਾਜਾਸਾਂਸੀ ਦਲਜੀਤ ਸਿੰਘ ਮਿਆਦੀਆਂ  ਨੇ ਸਨਮਾਨਿਤ ਕੀਤਾ।

ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿਚ ਹਰ ਵਰਗ ਅਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਹਲਕੇ ਦੇ ਲੋਕਾਂ ਨੇ ਰਵਾਇਤੀ ਪਾਰਟੀਆਂ ਦੀਆਂ ਲੋਕ-ਮਾਰੂ ਨੀਤੀਆਂ ਤੋਂ ਤੰਗ ਆ ਕੇ ਇਹ ਫੈਸਲਾ ਲਿਆ ਹੈ, ਜਿਸ ਨਾਲ ਹਲਕੇ ਅੰਦਰ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋਈ ਹੈ।

ਪਾਰਟੀ ਵਿਚ ਸ਼ਾਮਿਲ ਹੋਏ ਪਤਵੰਤਿਆਂ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ-ਰਾਤ ਇਕ ਕਰ ਦੇਣਗੇ। ਇਸ ਮੌਕੇ ਪਰਮਜੀਤ ਕੌਰ ਰਈਆ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਅੰਮ੍ਰਿਤਸਰ ਦਿਹਾਤੀ, ਗੁਰਮੀਤ ਕੌਰ ਖਜਾਨਚੀ ਅੰਮ੍ਰਿਤਸਰ ਦਿਹਾਤੀ, ਬਾਬਾ ਜੋਰਾ ਸਿੰਘ ਕਾਬਲ ਸਿੰਘ ਸ਼ਾਹਪੁਰ, ਜਸਪਾਲ ਸਿੰਘ ਬੋਹਲੀਆਂ, ਗੁਰ ਸਾਹਿਬ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਤੀਜਾ ਟੀ-20 ਮੈਚ ਸ਼ੁਰੂ ਅਗਲੀ ਖ਼ਬਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਇਕ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ