12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮੁਹਾਲੀ ਦੇ ਨਿੱਜੀ ਹਸਪਤਾਲ ’ਚ ਈ.ਡੀ. ਦੀ ਛਾਪੇਮਾਰੀ

ਮੁਹਾਲੀ, 12 ਅਕਤੂਬਰ (ਕਪਿਲ ਵਧਵਾ) - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਟੀਮਾਂ ਵਲੋਂ ਅੱਜ ਸੋਮਵਾਰ ਸਵੇਰੇ ਪੰਜਾਬ...

ਅਜੀਤ ਡੈਸਕ 12-10-2026

ਮੁਹਾਲੀ, 12 ਅਕਤੂਬਰ (ਕਪਿਲ ਵਧਵਾ) - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਟੀਮਾਂ ਵਲੋਂ ਅੱਜ ਸੋਮਵਾਰ ਸਵੇਰੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਸਥਿਤ ਨਿੱਜੀ ਹਸਪਤਾਲਾਂ ਵਿਖੇ ਛਾਪੇਮਾਰੀ ਕੀਤੀ ਗਈ। ਇਸੇ ਲੜੀ ਤਹਿਤ ਈ.ਡੀ. ਦੀਆਂ ਟੀਮਾਂ ਮੁਹਾਲੀ ਦੇ ਸੈਕਟਰ-68 ਸਥਿਤ ਨਿੱਜੀ ਹਸਪਤਾਲ ਵਿਖੇ ਵੀ ਪਹੁੰਚੀਆਂ। ਟੀਮਾਂ ਵਲੋਂ ਸਥਾਨਕ ਪੁਲਿਸ ਦੀ ਮੌਜੂਦਗੀ ਵਿਚ ਹਸਪਤਾਲ ਦੇ ਵਿੱਤੀ ਦਸਤਾਵੇਜ਼ਾਂ ਅਤੇ ਹੋਰ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਈ.ਡੀ. ਦੀਆਂ ਟੀਮਾਂ ਵਲੋਂ ਪਟਿਆਲਾ, ਬਠਿੰਡਾ ਅਤੇ ਮੁਹਾਲੀ ਸਮੇਤ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਸਥਿਤ ਨਿੱਜੀ ਹਸਪਤਾਲਾਂ ਵਿਖੇ ਕਾਰਵਾਈ ਕੀਤੀ ਗਈ ਹੈ। ਇਹ ਜਾਂਚ ਚੱਲ ਰਹੀ ਪੜਤਾਲ ਦੇ ਹਿੱਸੇ ਵਜੋਂ ਕੀਤੀ ਜਾ ਰਹੀ ਹੈ। ਹਾਲਾਂਕਿ, ਛਾਪੇਮਾਰੀ ਦੇ ਸਹੀ ਕਾਰਨਾਂ ਅਤੇ ਜਾਂਚ ਨਾਲ ਜੁੜੇ ਹੋਰ ਵੇਰਵਿਆਂ ਬਾਰੇ ਅਜੇ ਤੱਕ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਪਿਛਲੀ ਖ਼ਬਰ ਲੁਧਿਆਣਾ ਦੇ ਇਮੀਗ੍ਰੇਸ਼ਨ ਦਫ਼ਤਰ 'ਤੇ ਚੱਲੀਆਂ ਗੋਲੀਆਂ ਅਗਲੀ ਖ਼ਬਰ "ਅਸੀਂ ਅੱਜ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਹੈ; ਸੰਵਿਧਾਨਕ ਸੰਸਥਾਵਾਂ ਨੂੰ ਸੌਂਪਾਂਗੇ ਮੰਗ-ਪੱਤਰ - ਸੁਖਵਿੰਦਰ ਸਿੰਘ ਸੁੱ...