ਨਵੀਂ ਦਿੱਲੀ, 12 ਅਕਤੂਬਰ (ਉਪਮਾ ਡਾਗਾ ਪਾਰਥ) - ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਸੁਪਰੀਮ ਕੋਰਟ ਤੱਕ 'ਇੰਡੀਆ' ਗੱਠਜੋੜ ਵਲੋਂ ਮਾਰਚ ਕੀਤਾ ਜਾ ਰਿਹਾ ਹੈ ਮਾਰਚ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਇੰਡੀਆ ਗੱਠਜੋੜ ਦੇ ਆਗੂਆਂ ਅਤੇ ਵਰਕਰਾਂ ਦਾ ਭਾਰੀ ਇਕੱਠ ਚੌਰਾਹਵਿਚ ਵਿਚ ਮੌਜ਼ੂਦ ਹੈ। ਰਾਹੁਲ ਗਾਂਧੀ ਅਜੇ ਤੱਕ ਇਥੇ ਨਹੀਂ ਪਹੁੰਚੇ ਹਨ। ਉਹ 3 ਵਜੇ ਸੁਪਰਮ ਕੋਰਟ ਵਿਚ ਪਟੀਸ਼ਨ ਦਾਇਰ ਕਰਨਹੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਹੈ, ਜਿਸ ਵਿਚ ਉਨ੍ਹਾਂ ਸਾਰਿਆ ਨੂੰ ਮਾਰਚ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ। ਓਧਰ ਦਿੱਲੀ ਪੁਲਿਸ ਵਲੋਂ ਮਾਰਚ ਨੂੰ ਲੈ ਕੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।