13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਆਪਣੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਅਸੀਂ ਹਮੇਸ਼ਾ ਖੜ੍ਹੇ ਹਾਂ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 13 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਏ.ਐਸ.ਆਈ. ਇਕਬਾਲ ਸਿੰਘ ਦੇ ਪਰਿਵਾਰ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ।

ਅਜੀਤ ਡੈਸਕ 13-10-2026

ਚੰਡੀਗੜ੍ਹ, 13 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਏ.ਐਸ.ਆਈ. ਇਕਬਾਲ ਸਿੰਘ ਦੇ ਪਰਿਵਾਰ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਡਿਊਟੀ ਦੌਰਾਨ ਸ਼ਹੀਦ ਹੋਏ ਏ.ਐਸ.ਆਈ. ਇਕਬਾਲ ਸਿੰਘ ਜੀ ਦੀ ਬਹਾਦਰੀ ਅਤੇ ਜਜ਼ਬੇ ਨੂੰ ਦਿਲੋਂ ਸਲਾਮ... ਦੁੱਖ ਦੀ ਇਸ ਘੜੀ 'ਚ ਪੰਜਾਬ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ। 

ਸਤਿਕਾਰ ਵਜੋਂ ਪਰਿਵਾਰ ਨੂੰ ਸਰਕਾਰ ਵਲੋਂ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਅਤੇ HDFC ਬੈਂਕ ਵਲੋਂ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਦਾ ਚੈੱਕ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਅਸੀਂ ਹਮੇਸ਼ਾ ਵਚਨਬੱਧ ਹਾਂ... ਵਾਹਿਗੁਰੂ ਵਿਛੜੀ ਰੂਹ ਨੂੰ ਸ਼ਾਂਤੀ ਬਖਸ਼ੇ...

ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਅਗਲੀ ਖ਼ਬਰ ਜੰਤਰ ਮੰਤਰੀ ਪਹੁੰਚੇ ਆਸ਼ੂਤੋਸ਼ ਰਾਂਕਾ ਤੇ ਸੌਰਵ ਦਾਸ ਪੁਲਿਸ ਹਿਰਾਸਤ ਵਿਚ