ਮਾਨਸਾ, 13 ਅਕਤੂਬਰ - ਸੋਸ਼ਲ ਵਰਕਰ ਪਰਵਿੰਦਰ ਝੋਟਾ ਹੱਤਿਆ ਮਾਮਲੇ 'ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਹੱਤਿਆਕਾਂਡ ਨੂੰ ਅੰਜਾਮ ਦੇਣ ਵਾਲੇ ਮੁੱਖ ਮੁਲਜ਼ਮ ਅਸ਼ਵਨੀ ਦੇ ਸਾਥੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਡੀ.ਆਈ.ਜੀ. ਹਰਜੀਤ ਸਿੰਘ ਨੇ ਕਿਹਾ, "ਪੁਲਿਸ ਨੂੰ ਅੱਜ ਇਸ ਬਾਰੇ ਜਾਣਕਾਰੀ ਮਿਲੀ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਘਟਨਾ ਦੁਕਾਨ ਦੇ ਮਾਲਕ ਅਸ਼ਵਨੀ ਵਲੋਂ ਅੰਜਾਮ ਦਿੱਤੀ ਗਈ ਸੀ। ਅਸ਼ਵਨੀ ਕੋਲ ਇਕ ਲਾਇਸੰਸੀ ਪਿਸਤੌਲ ਸੀ, ਜਿਸ ਦੀ ਵਰਤੋਂ ਕਰਕੇ ਉਸ ਨੇ ਪਰਵਿੰਦਰ ਝੋਟਾ 'ਤੇ ਗੋਲੀ ਚਲਾਈ; ਪਰਵਿੰਦਰ ਮਾਨਸਾ ਦਾ ਇਕ ਨਸ਼ਾ-ਵਿਰੋਧੀ ਕਾਰਕੁੰਨ ਸੀ, ਜੋ ਨਸ਼ਿਆਂ ਦੀ ਸਮੱਸਿਆ ਵਿਰੁੱਧ ਅਹਿਮ ਕੰਮ ਕਰ ਰਿਹਾ ਸੀ। ਮੁੱਢਲੇ ਤੱਥਾਂ ਤੋਂ ਸੰਕੇਤ ਮਿਲਦਾ ਹੈ ਕਿ ਇਹ ਹਮਲਾ ਨਿੱਜੀ ਰੰਜਿਸ਼ ਕਾਰਨ ਕੀਤਾ ਗਿਆ ਸੀ। ਅਸੀਂ ਮੁਲਜ਼ਮ ਨੂੰ ਫੜਨ ਲਈ ਵੱਖ-ਵੱਖ ਟੀਮਾਂ ਬਣਾਈਆਂ ਹਨ; ਉਸ ਦੇ ਇਕ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੁੱਛਗਿੱਛ ਲਈ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਉਸ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।।"