ਫਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ 14 ਅਕਤੂਬਰ ਬੁੱਧਵਾਰ ਨੂੰ ਫਾਜ਼ਿਲਕਾ ਅਨਾਜ ਮੰਡੀ ਦਾ ਦੌਰਾ ਕਰਨਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਭਾਇਆ ਨੇ ਦੱਸਿਆ ਕਿ ਸੂਬਾ ਪ੍ਰਧਾਨ ਪਰਗਟ ਸਿੰਘ ਕੱਲ੍ਹ ਸਮਾਂ 3 ਵਜੇ ਬੇਮੌਸਮੀ ਮੀਂਹ ਨਾਲ ਖ਼ਰਾਬ ਹੋਏ ਝੋਨੇ ਦੇ ਪੀੜਿਤ ਕਿਸਾਨਾਂ ਨਾਲ ਗੱਲਬਾਤ ਕਰਨਗੇ ਤੇ ਮੰਡੀ ਵਿਚੋਂ ਪਾਣੀ ਦੀ ਨਿਕਾਸੀ ਨਾ ਹੋਣ ਦੀ ਜਾਣਕਾਰੀ ਪ੍ਰਾਪਤ ਕਰਨਗੇ।