13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਰੁਪਏ ਨੂੰ ਸਥਿਰ ਰੱਖਣ ਲਈ ਰਿਜ਼ਰਵ ਬੈਂਕ ਦੇ ਯਤਨ ਜਾਰੀ ਰਹਿਣਗੇ- ਵਿੱਤ ਮੰਤਰੀ

ਨਵੀਂ ਦਿੱਲੀ, 13 ਅਕਤੂਬਰ (ਪੀ.ਟੀ.ਆਈ.)- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਪਿਛਲੇ ਡੇਢ ਸਾਲ ਦੌਰਾਨ ਭਾਰਤੀ ਰੁਪਏ ਦੀ ਕੀਮਤ ’ਚ...

ਅਜੀਤ ਡੈਸਕ 13-10-2026

ਨਵੀਂ ਦਿੱਲੀ, 13 ਅਕਤੂਬਰ (ਪੀ.ਟੀ.ਆਈ.)- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਪਿਛਲੇ ਡੇਢ ਸਾਲ ਦੌਰਾਨ ਭਾਰਤੀ ਰੁਪਏ ਦੀ ਕੀਮਤ ’ਚ ਕਾਫ਼ੀ ਗਿਰਾਵਟ ਆਈ ਹੈ ਤੇ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਘਰੇਲੂ ਮੁਦਰਾ ’ਚ ਬਹੁਤ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਰੋਕਣ ਲਈ ਆਪਣੇ ਯਤਨ ਜਾਰੀ ਰੱਖੇਗਾ। ਬਲੂਮਬਰਗ ਨਿਊ ਇਕੋਨੋਮੀ ਫੋਰਮ-2026 ਨੂੰ ਸੰਬੋਧਨ ਕਰਦਿਆਂ ਸੀਤਾਰਮਨ ਨੇ ਕਿਹਾ ਕਿ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਇਆ ਆਪਣੇ ਹੇਠਲੇ ਪੱਧਰ ‘ਤੇ ਪਹੁੰਚ ਗਿਆ ਹੈ।

ਆਰ.ਬੀ.ਆਈ. ਆਪਣੇ ਰੈਗੂਲੇਟਰੀ ਅਧਿਕਾਰਾਂ ਦੀ ਵਰਤੋਂ ਕਰਦਿਆਂ ਰੁਪਏ ਨੂੰ ਸਥਿਰ ਰੱਖਣ ਲਈ ਯਤਨ ਕਰ ਰਿਹਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਆਰ.ਬੀ.ਆਈ. ਰੁਪਏ ਦੀ ਕੀਮਤ ਤੈਅ ਕਰਨ ਦੀ ਕੋਸ਼ਿਸ਼ ਨਹੀਂ ਕਰ ਰਿਹਾ, ਸਗੋਂ ਇਸ ’ਚ ਹੋਣ ਵਾਲੇ ਉਤਰਾਅ-ਚੜ੍ਹਾਅ ਨੂੰ ਰੋਕਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਲਈ ਆਰ.ਬੀ.ਆਈ. ਵਲੋਂ ਕਾਫ਼ੀ ਯਤਨ ਕੀਤੇ ਜਾ ਰਹੇ ਹਨ ਤੇ ਇਹ ਯਤਨ ਜਾਰੀ ਰਹਿਣਗੇ।

ਅਸੀਂ ਚਾਹਾਂਗੇ ਕਿ ਰੁਪਇਆ ਆਪਣੀ ਕੀਮਤ ਖ਼ੁਦ ਤੈਅ ਕਰੇ। ਰਿਜ਼ਰਵ ਬੈਂਕ ਨੇ ਰੁਪਏ ਦੀ ਗਿਰਾਵਟ ਨੂੰ ਰੋਕਣ ਲਈ ਪਿਛਲੇ ਹਫ਼ਤੇ ਕਈ ਕਦਮਾਂ ਦਾ ਐਲਾਨ ਕੀਤਾ ਸੀ। ਕੇਂਦਰੀ ਬੈਂਕ ਨੇ ਤੇਲ ਮਾਰਕੀਟਿੰਗ ਕੰਪਨੀਆਂ ਲਈ ਇਕ ਵਿਸ਼ੇਸ਼ ਸਹੂਲਤ ਬਣਾਉਣ ਦਾ ਐਲਾਨ ਕੀਤਾ, ਜਿਸ ਨਾਲ ਸਪਾਟ ਮਾਰਕੀਟ ਵਿਚ ਡਾਲਰ ਦੀ ਮੰਗ ਘਟੇਗੀ। ਇਸ ਤੋਂ ਇਲਾਵਾ, ਰੁਪਏ ਦੇ ਖ਼ਿਲਾਫ਼ ਸੱਟੇਬਾਜ਼ੀ ਨੂੰ ਰੋਕਣ ਲਈ ਵਿਦੇਸ਼ੀ ਮੁਦਰਾ ਡੈਰੀਵੇਟਿਵਜ਼ ਦੇ ਕਾਰੋਬਾਰ ਸਬੰਧੀ ਨਿਯਮ ਸਖ਼ਤ ਕੀਤੇ ਗਏ ਹਨ।

ਪਿਛਲੀ ਖ਼ਬਰ ਪੁਣਛ ’ਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, ਏ.ਕੇ.-47 ਅਤੇ ਗ੍ਰਨੇਡ ਬਰਾਮਦ ਅਗਲੀ ਖ਼ਬਰ ਆਈ.ਐੱਮ.ਐੱਫ. ਨੇ ਭਾਰਤ ਦੀ ਜੀ.ਡੀ.ਪੀ. ਵਿਕਾਸ ਦਰ ਦਾ ਅਨੁਮਾਨ ਵਧਾ ਕੇ 7 ਫ਼ੀਸਦੀ ਕੀਤਾ