14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਬਠਿੰਡਾ 'ਚ ਪੁਲਿਸ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ' ਆਗੂਆਂ ਦੀ ਫੜ੍ਹੋ ਫੜਾਈ

ਬਠਿੰਡਾ, 14 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਪੰਜਾਬ ਵਿਚ ਨਸ਼ਿਆਂ ਵਿਰੁੱਧ ਲੜਣ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਇਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਬਾਅਦ ਪੰਜਾਬ ਭਰ ਵਿਚ ਮਾਹੌਲ ਗਰਮਾਇਆ ਹੋਇਆ

ਅਜੀਤ ਡੈਸਕ 14-10-2026

ਬਠਿੰਡਾ, 14 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਪੰਜਾਬ ਵਿਚ ਨਸ਼ਿਆਂ ਵਿਰੁੱਧ ਲੜਣ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਇਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਬਾਅਦ ਪੰਜਾਬ ਭਰ ਵਿਚ ਮਾਹੌਲ ਗਰਮਾਇਆ ਹੋਇਆ ਤੇ ਅੱਜ ਮਾਨਸਾ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ' ਜਥੇਬੰਦੀ ਵਲੋਂ ਵੱਡਾ ਇਕੱਠ ਸੱਦਿਆ ਗਿਆ ਹੈ, ਪਰ ਉਸ ਤੋਂ ਪਹਿਲਾਂ ਜਥੇਬੰਦੀ ਦੇ ਆਗੂਆਂ ਦੀ ਪੰਜਾਬ ਪੁਲਿਸ ਨੇ ਫੜੋ ਫੜੀ ਸ਼ੁਰੂ ਕਰ ਦਿੱਤੀ ਹੈ। ਇਸੇ ਕੜੀ ਤਹਿਤ ਜਥੇਬੰਦੀ ਦੇ ਜ਼ਿਲ੍ਹਾ ਬਠਿੰਡਾ ਦੇ ਉਪ ਪ੍ਰਧਾਨ ਡਾ. ਪ੍ਰਗਟ ਸਿੰਘ ਵਿਰਕ ਸਮੇਂ ਦਰਜਨ ਤੋਂ ਵੱਧ ਆਗੂਆਂ ਨੂੰ ਬਠਿੰਡਾ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਜਦਕਿ ਕੁਝ ਪੁਲਿਸ ਦੇ ਹੱਥ ਨਹੀਂ ਲੱਗ ਸਕੇ। ਇੰਨ੍ਹਾਂ ਆਗੂਆਂ ਨੂੰ ਪੁਲਿਸ ਨੇ ਵੱਖ ਵੱਖ ਥਾਣਿਆਂ ਵਿਚ ਬੰਦ ਕੀਤਾ ਹੋਇਆ ਹੈ, ਜਿਸ ਬਾਰੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਦੱਸਿਆ ਨਹੀਂ ਗਿਆ ਹੈ। ਆਪਣੀ ਹਿਰਾਸਤ ਤੋਂ ਪਹਿਲਾਂ ਡਾ. ਪਰਗਟ ਸਿੰਘ ਵਿਰਕ ਨੇ ਇਸ ਨੂੰ ਪੰਜਾਬ ਦੀ ਆਪ ਸਰਕਾਰ ਅਤੇ ਪੰਜਾਬ ਪੁਲਿਸ ਦੀ ਧੱਕੇਸ਼ਾਹੀ ਕਰਾਰ ਦਿੰਦਿਆਂ ਕਿਹਾ  ਕਿ ਅਗਾਮੀ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਆਪਣੀ ਹਾਰ ਤੈਅ ਦਿਸ ਰਹੀ ਹੈ, ਜਿਸ ਲਈ ਉਹ ਚੋਣਾਂ ਲੁੱਟਣ ਲਈ ਨਸ਼ਾ ਤਸਕਰਾਂ ਨਾਲ ਮਿਲ ਕੇ ਪੰਜਾਬ ਦੇ ਲੋਕਾਂ ਵਿਚ ਦਹਿਸ਼ਤ ਪਾਉਣਾ ਚਾਹੁੰਦੀ ਹੈ ਪਰ ਪੰਜਾਬ ਡਰਨ ਵਾਲਾ ਨਹੀਂ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।

ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਅੱਜ ਹੁਸ਼ਿਆਰਪੁਰ ’ਚ ਕਰਨਗੇ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਰਾਜਾ ਵੜਿੰਗ