ਅੰਮ੍ਰਿਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ) - ਦਿੱਲੀ ਦੀ ਤਿਹਾੜ੍ਹ ਜੇਲ੍ਹ 'ਚ ਨਜ਼ਰਬੰਦ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਵਾਉਣ ਵਾਲੇ ਅਤੇ ਬੀਤੇ ਦਿਨ ਮਾਨਸਾ ਵਿਚ ਗੋਲੀ ਮਾਰ ਕੇ ਕਤਲ ਕੀਤੇ ਗਏ ਨਿਧੜਕ ਜੁਝਾਰੂ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਸ਼ਹੀਦ ਐਲਾਨਿਆ ਹੈ। ਜਥੇਦਾਰ ਹਵਾਰਾ ਕਮੇਟੀ ਦੇ ਆਗੂਆਂ ਬਾਪੂ ਗੁਰਚਰਨ ਸਿੰਘ ਪਟਿਆਲਾ ਅਤੇ ਪ੍ਰੋਫੈਸਰ ਬਲਜਿੰਦਰ ਸਿੰਘ ਵਜੋਂ ਦੇਰ ਸ਼ਾਮ ਜਾਰੀ ਬਿਆਨ ਵਿਚ ਜਥੇਦਾਰ ਹਵਾਰਾ ਨੇ ਸੰਗਤਾਂ ਨੂੂੰ ਭਾਈ ਪਰਵਿੰਦਰ ਸਿੰਘ ਝੋਟਾ ਵਲੋਂ ਆਰੰਭੀ ਮੁਹਿੰਮ ਨੂੰ ਮੰਜ਼ਿਲ ਤੱਕ ਪਹੁੰਚਾਉਣ ਲਈ ਲਾਮਬੰਦ ਹੋਣ ਦੀ ਅਪੀਲ ਕੀਤੀ।