15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਵਿਰੋਧ ਵਿਚ ਬੰਦ ਰਿਹਾ ਸੁਨਾਮ

ਸੁਨਾਮ ਊਧਮ ਸਿੰਘ ਵਾਲਾ,15 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) ਪਿਛਲੇ ਲੰਮੇ ਸਮੇ ਤੋਂ ਨਸ਼ਿਆਂ ਖਿਲਾਫ ਮੁਹਿੰਮ ਚਲਾ ਰਹੇ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਵਿਰੋਧ ਵਿਚ ਐਕਸ਼ਨ ਕਮੇਟੀ ਅਤੇ ਵੱਖ-ਵੱਖ ਜਥੇਬੰਦੀਆਂ ਦੇ ਬੰਦ ਦੇ ਸੱਦੇ ਤੇ ਅੱਜ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਮੁਕੰਮਲ ਤੌਰ ਤੇ ਬੰਦ ਰਿਹਾ

ਅਜੀਤ ਡੈਸਕ 15-10-2026

ਸੁਨਾਮ ਊਧਮ ਸਿੰਘ ਵਾਲਾ,15 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) ਪਿਛਲੇ ਲੰਮੇ ਸਮੇ ਤੋਂ ਨਸ਼ਿਆਂ ਖਿਲਾਫ ਮੁਹਿੰਮ ਚਲਾ ਰਹੇ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਵਿਰੋਧ ਵਿਚ ਐਕਸ਼ਨ ਕਮੇਟੀ ਅਤੇ ਵੱਖ-ਵੱਖ ਜਥੇਬੰਦੀਆਂ ਦੇ ਬੰਦ ਦੇ ਸੱਦੇ ਤੇ ਅੱਜ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਮੁਕੰਮਲ ਤੌਰ ਤੇ ਬੰਦ ਰਿਹਾ।ਬੰਦ ਦੌਰਾਨ ਭਾਵੇਂ ਸਰਕਾਰੀ ਸਕੂਲ ਆਮ ਦਿਨਾਂ ਵਾਂਗ ਖੁੱਲ੍ਹੇ ਰਹੇ ਪਰ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਘੱਟ ਹੀ ਰਹੀ।ਉੱਥੇ ਹੀ ਪ੍ਰਾਈਵੇਟ ਸਕੂਲ ਬੰਦ ਰਹੇ।ਰੇਲ ਆਵਾਜਾਈ ਆਮ ਦਿਨਾਂ ਵਾਂਗ ਚੱਲਦੀ ਰਹੀ ਪਰ ਇੱਕਾ ਦੁੱਕਾ ਬੱਸਾਂ ਤੋਂ ਇਲਾਵਾ ਬੱਸ ਸਰਵਿਸ ਵੀ ਬਹੁਤ ਘੱਟ ਵੇਖਣ ਨੂੰ ਮਿਲੀ ਪਰ ਬੱਸਾਂ ਵਿਚ ਸਵਾਰੀਆਂ ਵੀ ਨਾਮਾਤਰ ਹੀ ਬੈਠੀਆਂ ਦਿਖੀਆਂ।ਇਸ ਸਮੇ ਦਵਾਈਆਂ ਦੀਆਂ ਦੁਕਾਨਾਂ ਖੁੱਲੀਆਂ ਰਹੀਆਂ ਪਰ ਚਾਹ ਦੀਆਂ ਦੁਕਾਨਾਂ ਅਤੇ ਢਾਬੇ ਬਿਲਕੁਲ ਬੰਦ ਰਹੇ ਅਤੇ ਸੜਕੀ ਆਵਾਜਾਈ ਵੀ ਬਹੁਤ ਘੱਟ ਰਹੀ।

ਪਿਛਲੀ ਖ਼ਬਰ ਮਾਨਸਾ ਚ ਬੰਦ ਨੂੰ ਮੁਕੰਮਲ ਹੁੰਗਾਰਾ ਅਗਲੀ ਖ਼ਬਰ ਮੰਡੀ ਮੁੱਲਾਂਪੁਰ ਦਾਖਾ ’ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ