15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਪੰਜਾਬ ਬੰਦ ਦੇ ਸੱਦੇ 'ਤੇ ਪੱਟੀ ਸ਼ਹਿਰ ਮੁਕੰਮਲ ਬੰਦ

ਪੱਟੀ, 15 ਅਕਤੂਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)- ਬੀਤੇ ਦਿਨੀ ਮਾਨਸਾ ਵਿੱਚ ਨਸ਼ਾ ਵੇਚਣ ਵਾਲਿਆਂ ਖਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟੇ ਦੇ ਮੈਡੀਕਲ ਸਟੋਰ ਮਾਲਕ ਵੱਲੋਂ ਕੀਤੇ ਗਏ ਕਤਲ ਦੇ ਵਿਰੋਧ ਵਿੱਚ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ 'ਤੇ ਅੱਜ ਪੱਟੀ ਸ਼ਹਿਰ ਮੁਕੰਮਲ ਬੰਦ ਹੋ ਗਿਆ।

ਅਜੀਤ ਡੈਸਕ 15-10-2026

ਪੱਟੀ, 15 ਅਕਤੂਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)- ਬੀਤੇ ਦਿਨੀ ਮਾਨਸਾ ਵਿੱਚ ਨਸ਼ਾ ਵੇਚਣ ਵਾਲਿਆਂ ਖਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟੇ ਦੇ ਮੈਡੀਕਲ ਸਟੋਰ ਮਾਲਕ ਵੱਲੋਂ ਕੀਤੇ ਗਏ ਕਤਲ ਦੇ ਵਿਰੋਧ ਵਿੱਚ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ 'ਤੇ ਅੱਜ ਪੱਟੀ ਸ਼ਹਿਰ ਮੁਕੰਮਲ ਬੰਦ ਹੋ ਗਿਆ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਵਾਰਸ ਪੰਜਾਬ ਦੇ ਜਥੇਬੰਦੀ ਵੱਲੋਂ ਪੱਟੀ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਕਲੋਕ ਟਾਵਰ ਚੌਂਕ ਵਿੱਚ ਪੰਜਾਬ ਸਰਕਾਰਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ। ਇਸ ਮੌਕੇ ਬੱਸ ਅੱਡੇ ਵਿੱਚੋਂ ਬੱਸਾਂ ਵੀ ਨਹੀਂ ਚੱਲੀਆਂ ਬੱਸ ਅੱਡਾ ਸੁਨਸਾਨ ਹੀ ਨਜ਼ਰ ਆ ਰਿਹਾ ਹੈ। ਇਥੋਂ ਤੱਕ ਕਿ ਸ਼ਰਾਬ ਦੇ ਠੇਕੇ ਵੀ ਬੰਦ ਰਹੇ।

ਪਿਛਲੀ ਖ਼ਬਰ ਕਸਬਾ ਹਰਿਆਣਾ ਵਿਖੇ ਬੰਦ ਦੌਰਾਨ ਬਾਜ਼ਾਰ ਪੂਰਨ ਤੌਰ ’ਤੇ ਹੋਇਆ ਬੰਦ ਅਗਲੀ ਖ਼ਬਰ ਵੱਖ ਵੱਖ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਤੇ ਤਪਾ ਮੁਕੰਮਲ ਰਿਹਾ ਬੰਦ