15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਬੰਦ ਨੂੰ ਮਹਿਲ ਕਲਾਂ ਚ ਭਰਵਾਂ ਹੁੰਗਾਰਾ

ਮਹਿਲ ਕਲਾਂ 15 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਕਸਬਾ ਮਹਿਲ ਕਲਾਂ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ। ਮਹਿਲ ਕਲਾਂ ਦੇ ਮੁੱਖ ਚੌਂਕ ਵਿਖੇ ਲੁਧਿਆਣਾ-ਬਠਿੰਡਾ ਮੁੱਖ ਮਾਰਗ ’ਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਕੱਠੇ ਹੋ ਕੇ ਧਰਨਾ ਦਿੱਤਾ।

ਅਜੀਤ ਡੈਸਕ 15-10-2026

ਪ੍ਰਦਰਸ਼ਨਕਾਰੀਆਂ ਵੱਲੋਂ ਸੂਬੇ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਅਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਧਰਨੇ ਵਿੱਚ ਕਾਂਗਰਸ, ਅਕਾਲੀ ਦਲ ਵਾਰਿਸ ਪੰਜਾਬ ਦੇ, ਸਮੂਹ ਦੁਕਾਨਦਾਰ ਯੂਨੀਅਨ, ਕਿਸਾਨ ਜਥੇਬੰਦੀਆਂ ਅਤੇ ਹੋਰ ਵੱਖ-ਵੱਖ ਇਨਸਾਫ਼ ਪਸੰਦ ਜਥੇਬੰਦੀਆਂ ਦੇ ਆਗੂ ਤੇ ਵਰਕਰ ਸਾਂਝੇ ਤੌਰ ’ਤੇ ਸ਼ਾਮਲ ਹੋਏ ਹਨ।
ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਰੋਸ ਪ੍ਰਦਰਸ਼ਨ ਅਤੇ ਧਰਨਾ ਨਿਰੰਤਰ ਜਾਰੀ ਸੀ।

ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿਚ ਪੰਜਾਬ ਬੰਦ ਦੇ ਸੱਦੇ ਨੂੰ ਸ਼ਾਹਕੋਟ ਵਿਚ ਭਰਵਾਂ ਹੁੰਗਾਰਾ ਅਗਲੀ ਖ਼ਬਰ ਪਲਵਿੰਦਰ ਸਿੰਘ ਝੋਟਾ ਤੇ ਕਤਲ ਕਾਂਡ ਦੇ ਵਿਰੋਧ ’ਚ ਪੱਟੀ ਮੁਕੰਮਲ ਬੰਦ