15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿਚ ਪੰਜਾਬ ਬੰਦ ਦੇ ਸੱਦੇ ਨੂੰ ਸ਼ਾਹਕੋਟ ਵਿਚ ਭਰਵਾਂ ਹੁੰਗਾਰਾ

ਸ਼ਾਹਕੋਟ, 15 ਅਕਤੂਬਰ (ਨਗਿੰਦਰ ਸਿੰਘ ਬਾਂਸਲ)- ਮਾਨਸਾ ਦੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਪੰਜਾਬ ਭਰ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਸ਼ਾਹਕੋਟ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸ਼ਾਹਕੋਟ ਦੇ ਸਾਰੇ ਬਾਜ਼ਾਰ ਤੇ ਕਾਰੋਬਾਰੀ ਅਦਾਰੇ ਪੂਰੀ ਤਰ੍ਹਾਂ ਬੰਦ ਹਨ। ਪ੍ਰਾਈਵੇਟ ਸਕੂਲ ਕਾਲਜ ਵੀ ਬੰਦ ਰੱਖੇ ਗਏ ਹਨ।

ਅਜੀਤ ਡੈਸਕ 15-10-2026

ਸ਼ਾਹਕੋਟ, 15 ਅਕਤੂਬਰ (ਨਗਿੰਦਰ ਸਿੰਘ ਬਾਂਸਲ)- ਮਾਨਸਾ ਦੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਪੰਜਾਬ ਭਰ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਸ਼ਾਹਕੋਟ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸ਼ਾਹਕੋਟ ਦੇ ਸਾਰੇ ਬਾਜ਼ਾਰ ਤੇ ਕਾਰੋਬਾਰੀ ਅਦਾਰੇ ਪੂਰੀ ਤਰ੍ਹਾਂ ਬੰਦ ਹਨ। ਪ੍ਰਾਈਵੇਟ ਸਕੂਲ ਕਾਲਜ ਵੀ ਬੰਦ ਰੱਖੇ ਗਏ ਹਨ। ਪੰਜਾਬ ਬੰਦ ਦੇ ਸੱਦੇ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ), ਤਰਕਸ਼ੀਲ ਸੁਸਾਇਟੀ ਇਕਾਈ ਸ਼ਾਹਕੋਟ, ਡੈਮੋਕ੍ਰੇਟਿਕ ਟੀਚਰਜ਼ ਫਰੰਟ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਗਰੁੱਪ, ਵੱਖ ਵੱਖ ਸਿਆਸੀ ਪਾਰਟੀਆਂ ਅਤੇ ਹੋਰ ਜਥੇਬੰਦੀਆਂ ਵੱਲੋਂ ਹਮਾਇਤ ਦਿੱਤੀ ਜਾ ਰਹੀ ਹੈ। ਇਸੇ ਦੌਰਾਨ ਵੱਖ ਵੱਖ ਜਥੇਬੰਦੀਆਂ ਵੱਲੋਂ ਸ਼ਹਿਰ ਵਿਚ ਦੁਕਾਨਦਾਰ ਤੇ ਕਾਰੋਬਾਰੀਆਂ ਨੂੰ ਪੰਜਾਬ ਬੰਦ ਦੌਰਾਨ ਆਪਣੀਆਂ ਦੁਕਾਨਾਂ ਤੇ ਕਾਰੋਬਾਰ ਬੰਦ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਥਾਣਾ ਸ਼ਹਿਰੀ-2 ਮਾਨਸਾ ਦੀ ਮੁਖੀ ਬੇਅੰਤ ਕੌਰ ਮੁਅੱਤਲ ਅਗਲੀ ਖ਼ਬਰ ਪੰਜਾਬ ਬੰਦ ਨੂੰ ਮਹਿਲ ਕਲਾਂ ਚ ਭਰਵਾਂ ਹੁੰਗਾਰਾ