ਬਠਿੰਡਾ, 15 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਨਸ਼ਿਆਂ ਖ਼ਿਲਾਫ਼ ਲੜਣ ਵਾਲੇ ਮਾਨਸਾ ਦੇ ਸਮਾਜਿਕ ਕਾਰਕੁਨ ਪ੍ਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈਣ ਕੇ ਅੱਜ ਐਕਸ਼ਨ ਕਮੇਟੀ ਵਲੋਂ ਪੰਜਾਬ ਬੰਦ ਦੇ ਸੱਦਾ ਦੌਰਾਨ ਬਠਿੰਡਾ ਵਿੱਚ ਪ੍ਰਦਰਸ਼ਨ ਕਰਦੇ ਅਕਾਲੀ ਦਲ ਵਾਰਿਸ ਪੰਜਾਬ ਦੇ' ਜਥੇਬੰਦੀ ਅਤੇ ਵੱਖ-ਵੱਖ ਕਿਸਾਨ ਧਿਰਾਂ ਦੇ ਆਗੂਆਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਸ ਦੌਰਾਨ ਬਠਿੰਡਾ ਦੇ ਭਾਈ ਘਨ੍ਹਈਆ ਚੌਕ ਵਿੱਚ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਬਹਿਸਬਾਜ਼ੀ ਵੀ ਹੋਈ ਪਰ ਆਖਰ ਪੁਲਿਸ ਨੇ ਧੱਕੇਸ਼ਾਹੀ ਕਰਦਿਆਂ ਸਾਰੇ ਆਗੁਆਂ ਨੂੰ ਹਿਰਾਸਤ ਵਿਚ ਲੈਂਦਿਆਂ ਬੱਸਾਂ ਭਰ ਕੇ ਵੱਖ ਵੱਖ ਥਾਣਿਆਂ ਵਿੱਚ ਤੁੰਨ ਦਿੱਤਾ ਗਿਆ।
ਇਸ ਮੌਕੇ ਪੁਲਿਸ ਅਮਲੇ ਦੀ ਅਗਵਾਈ ਕਰ ਰਹੇ ਐਸ ਪੀ ਸਿਟੀ ਆਸ਼ਵੰਤ ਸਿੰਘ ਨੇ ਕਿਹਾ ਕਿ ਕਿਸੇ ਵੀ ਪ੍ਰਦਰਸ਼ਨਕਾਰੀ ਨੂੰ ਸੜਕਾਂ ਜਾਮ ਨਹੀਂ ਕਰ ਦਿੱਤੀਆਂ ਜਾਣਗੀਆਂ ਅਤੇ ਅਮਨ ਕਾਨੂੰਨ ਵਿਗਾੜਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਹੈ