15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਡਿਪਟੀ ਕਮਿਸ਼ਨਰ ਦਫਤਰ ਅੱਗੇ ਵੱਖ-ਵੱਖ ਜਥੇਬੰਦੀਆਂ ਵੱਲੋਂ ਧਰਨਾ

ਸ੍ਰੀ ਮੁਕਤਸਰ ਸਾਹਿਬ 15 ਅਕਤੂਬਰ , (ਰਣਜੀਤ ਸਿੰਘ ਢਿੱਲੋਂ)- ਨਸ਼ਾ ਵਿਰੋਧੀ ਟਾਸਕ ਫੋਰਸ ਮਾਨਸਾ ਦੇ ਆਗੂ ਪਰਵਿੰਦਰ ਸਿੰਘ ਝੋਟੇ ਦੇ ਕਤਲ ਵਿਰੁੱਧ ਦਿੱਤੇ ਗਏ ਬੰਦ ਦੇ ਸੱਦੇ ਦੌਰਾਨ ਡਿਪਟੀ ਕਮਿਸ਼ਨਰ ਦਫਤਰ ਸ੍ਰੀ ਮੁਕਤਸਰ ਸਾਹਿਬ ਅੱਗੇ ਵੱਖ-ਵੱਖ ਜਥੇਬੰਦੀਆਂ ਵੱਲੋਂ ਸਾਂਝਾ ਧਰਨਾ ਦਿੱਤਾ ਗਿਆ।

ਅਜੀਤ ਡੈਸਕ 15-10-2026

ਸ੍ਰੀ ਮੁਕਤਸਰ ਸਾਹਿਬ 15 ਅਕਤੂਬਰ , (ਰਣਜੀਤ ਸਿੰਘ ਢਿੱਲੋਂ)- ਨਸ਼ਾ ਵਿਰੋਧੀ ਟਾਸਕ ਫੋਰਸ ਮਾਨਸਾ ਦੇ ਆਗੂ ਪਰਵਿੰਦਰ ਸਿੰਘ ਝੋਟੇ ਦੇ ਕਤਲ ਵਿਰੁੱਧ ਦਿੱਤੇ ਗਏ ਬੰਦ ਦੇ ਸੱਦੇ ਦੌਰਾਨ ਡਿਪਟੀ ਕਮਿਸ਼ਨਰ ਦਫਤਰ ਸ੍ਰੀ ਮੁਕਤਸਰ ਸਾਹਿਬ ਅੱਗੇ ਵੱਖ-ਵੱਖ ਜਥੇਬੰਦੀਆਂ ਵੱਲੋਂ ਸਾਂਝਾ ਧਰਨਾ ਦਿੱਤਾ ਗਿਆ। ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਤੋਂ ਇਲਾਵਾ ਪੰਜਾਬ ਸਟੂਡੈਂਟ ਯੂਨੀਅਨ, ਮਜ਼ਦੂਰ ਯੂਨੀਅਨ ਤੇ ਹੋਰ ਜਥੇਬੰਦੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ ਹੈ। ਇਸ ਤੋਂ ਇਲਾਵਾ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂਆਂ ਤੋਂ ਇਲਾਵਾ ਨਿਹੰਗ ਜਥੇਬੰਦੀ ਤਰਨਾ ਦਲ ਦੇ ਨੁਮਾਇੰਦੇ ਸ਼ਾਮਿਲ ਹੋਏ ਹਨ। ਧਰਨੇ ਨੂੰ ਵੱਖ ਵੱਖ ਆਗੂ ਸੰਬੋਧਨ ਕਰ ਰਹੇ ਹਨ ਅਤੇ ਨਸ਼ਿਆਂ ਦੇ ਮੁੱਦੇ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਿੰਦਾ ਕਰ ਰਹੇ ਹਨ।

ਪਿਛਲੀ ਖ਼ਬਰ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਟਾਂਗਰਾ ਬਾਜ਼ਾਰ ਬੰਦ ਰਿਹਾ ਅਗਲੀ ਖ਼ਬਰ ਪਿੰਡ ਕੁਠਾਲਾ ਵਿਖੇ ਪਰਮਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਧਰਨਾ, ਲੋਕਾਂ ਨੇ ਬੰਦ ਦਾ ਕੀਤਾ ਸਮਰਥਨ