ਮਮਦੋਟ 15 ਅਕਤੂਬਰ ( ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)-ਨਸ਼ਾ ਵਿਰੋਧੀ ਮੁਹਿੰਮ ਦੀ ਅਗਵਾਈ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਮਾਨਸਾ ਵਿਖੇ ਨਸ਼ਾ ਵੇਚਣ ਵਾਲੇ ਮੈਡੀਕਲ ਸਟੋਰ ਮਾਲਕ ਵੱਲੋਂ ਕੀਤੇ ਗਏ ਕਤਲ ਦੇ ਰੋਸ ਵਜੋਂ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਮੱਦੇਨਜ਼ਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਵਾਰਿਸ ਪੰਜਾਬ ਜਥੇਬੰਦੀ ਦੇ ਆਗੂਆਂ ਵੱਲੋਂ ਹੋਰ ਇਨਸਾਫ਼ ਪਸੰਦ ਲੋਕਾਂ ਦੇ ਸਹਿਯੋਗ ਨਾਲ ਫ਼ਿਰੋਜ਼ਪੁਰ- ਫ਼ਾਜ਼ਿਲਕਾ ਮੁੱਖ ਮਾਰਗ ਤੇ ਗੁਰਦੁਆਰਾ ਪ੍ਰਗਟ ਸਾਹਿਬ ਦੇ ਸਾਹਮਣੇ ਰੋਸ ਧਰਨਾ ਲਗਾ ਕੇ ਮੁੱਖ ਮਾਰਗ ਜਾਮ ਕੀਤਾ ਗਿਆ । ਇਸ ਦੌਰਾਨ ਬੁਲਾਰਿਆਂ ਵੱਲੋਂ ਪੰਜਾਬ ਵਿੱਚ ਸ਼ਰੇਆਮ ਵੱਡੀ ਪੱਧਰ ਤੇ ਵਿਕ ਰਹੇ ਮੈਡੀਕਲ ਨਸ਼ੇ ਅਤੇ ਚਿੱਟੇ ਦੀ ਤਸਕਰੀ ਅਤੇ ਵਿਕਰੀ ਲਈ ਪੰਜਾਬ ਪੁਲਿਸ ਅਤੇ ਸੱਤਾਧਾਰੀ ਪਾਰਟੀ ਨੂੰ ਜ਼ਿੰਮੇਵਾਰ ਦੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੇ ਡੀ ਜੀ ਪੀ ਪੰਜਾਬ ਦੇ ਅਸਤੀਫ਼ੇ ਦੀ ਮੰਗ ਦੇ ਨਾਲ ਨਾਲ ਝੋਟਾ ਕਤਲ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ ਤੋਂ ਕਰਵਾਉਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ । ਇਸਦੇ ਨਾਲ ਹੀ ਕਸਬਾ ਮਮਦੋਟ ਵਿਖੇ ਕਿਸਾਨ ਅਤੇ ਹੋਰ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਗੂਆਂ ਤੇ ਸਥਾਨਕ ਦੁਕਾਨਦਾਰਾਂ ਵੱਲੋਂ ਬੰਦ ਦਾ ਸਮਰਥਨ ਕਰਦਿਆਂ ਆਪਣੇ ਕਾਰੋਬਾਰੀ ਅਦਾਰੇ ਬੰਦ ਕਰਕੇ ਥਾਣਾ ਮਮਦੋਟ ਦੇ ਮੁੱਖ ਅਫਸਰ ਨਾਲ ਮੀਟਿੰਗ ਕਰਕੇ ਕਸਬੇ ਅਤੇ ਆਸ ਪਾਸ ਪਿੰਡਾਂ ਵਿੱਚ ਮੈਡੀਕਲ ਸਟੋਰਾਂ ਤੇ ਵਿਕ ਰਹੇ ਨਸ਼ੇ ਅਤੇ ਚਿੱਟੇ ਦੀ ਤਸਕਰੀ ਤੇ ਵਿਕਰੀ ਨੂੰ ਠੱਲ੍ਹ ਪਾਉਣ ਦੀ ਮੰਗ ਕਰਦਿਆਂ ਪੁਲਿਸ ਨੂੰ ਸਹਿਯੋਗ ਦਾ ਭਰੋਸਾ ਦਿੰਦਿਆਂ ਨਸ਼ਾ ਤਸਕਰਾਂ ਨੂੰ ਨਸ਼ੇ ਦਾ ਕਾਰੋਬਾਰ ਬੰਦ ਕਰਨ ਦੀ ਚਿਤਾਵਨੀ ਦਿੱਤੀ ਗਈ ।
ਤਾਜ਼ਾ ਖ਼ਬਰਾਂ
Free
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੇ ਵਾਰਿਸ ਪੰਜਾਬ ਜਥੇਬੰਦੀ ਵੱਲੋਂ ਫ਼ਿਰੋਜ਼ਪੁਰ ਫ਼ਾਜ਼ਿਲਕਾ ਮਾਰਗ ਤੇ ਗੁਰਦੁਆਰਾ ਪ੍ਰਗਟ ਸਾਹਿਬ ਵਿਖੇ ਦਿੱਤਾ ਗਿਆ ਧਰਨਾ
ਮਮਦੋਟ 15 ਅਕਤੂਬਰ ( ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)-ਨਸ਼ਾ ਵਿਰੋਧੀ ਮੁਹਿੰਮ ਦੀ ਅਗਵਾਈ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਮਾਨਸਾ ਵਿਖੇ ਨਸ਼ਾ ਵੇਚਣ ਵਾਲੇ ਮੈਡੀਕਲ ਸਟੋਰ ਮਾਲਕ ਵੱਲੋਂ ਕੀਤੇ ਗਏ ਕਤਲ ਦੇ ਰੋਸ ਵਜੋਂ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਮੱਦੇਨਜ਼ਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਵਾਰਿਸ ਪੰਜਾਬ ਜਥੇਬੰਦੀ ਦੇ ਆਗੂਆਂ ਵੱਲੋਂ ਹੋਰ ਇਨਸਾਫ਼ ਪਸੰਦ ਲੋਕਾਂ ਦੇ ਸਹਿਯੋਗ ਨਾਲ ਫ਼ਿਰੋਜ਼ਪੁਰ- ਫ਼ਾਜ਼ਿਲਕਾ ਮੁੱਖ ਮਾਰਗ ਤੇ ਗੁਰਦੁਆਰਾ ਪ੍ਰਗਟ ਸਾਹਿਬ ਦੇ ਸਾਹਮਣੇ ਰੋਸ ਧਰਨਾ ਲਗਾ ਕੇ ਮੁੱਖ ਮਾਰਗ ਜਾਮ ਕੀਤਾ ਗਿਆ ।
ਅਜੀਤ ਡੈਸਕ
15-10-2026