16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਅੰਤਰਰਾਸ਼ਟਰੀ ਉਡਾਣਾਂ ਲਈ ਹਵਾਈ ਮੰਤਰੀ ਕੋਲ ਮੁੱਦਾ ਉਠਾਵਾਂਗਾ- ਡਾ. ਅਮਰ ਸਿੰਘ

ਜਗਰਾਉਂ (ਹਲਵਾਰਾ), 16 ਅਕਤੂਬਰ (ਕੁਲਦੀਪ ਸਿੰਘ ਲੋਹਟ)- ਹਲਵਾਰਾ ਏਅਰਪੋਰਟ ਅਥਾਰਟੀ ਦੇ ਚੇਅਰਮੈਨ ਡਾ.ਅਮਰ ਸਿੰਘ ਨੇ....

ਅਜੀਤ ਡੈਸਕ 16-10-2026

ਜਗਰਾਉਂ (ਹਲਵਾਰਾ), 16 ਅਕਤੂਬਰ (ਕੁਲਦੀਪ ਸਿੰਘ ਲੋਹਟ)- ਹਲਵਾਰਾ  ਏਅਰਪੋਰਟ ਅਥਾਰਟੀ ਦੇ ਚੇਅਰਮੈਨ ਡਾ.ਅਮਰ ਸਿੰਘ ਨੇ ਏਅਰਪੋਰਟ ਅਥਾਰਟੀ ਦੀ ਪਲੇਠੀ ਮੀਟਿੰਗ ਦੌਰਾਨ ਦਿੱਲੀ ਦੇ ਨਾਲ-ਨਾਲ ਮੁੰਬਈ ਅਤੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਵੀ ਜਲਦੀ ਉਡਾਣਾਂ ਸ਼ੁਰੂ ਹੋਣ ਦੀ ਉਮੀਦ ਜਿਤਾਈ ਹੈ। ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਡਾ. ਅਮਰ ਸਿੰਘ ਨੇ ਯਾਤਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਸੁਝਾਅ ਜਾਣੇ, ਜੋ ਬਾਅਦ ਵਿਚ ਹਵਾਈ ਅੱਡਾ ਅਥਾਰਟੀ ਦੇ ਅਧਿਕਾਰੀਆਂ ਨਾਲ ਸਾਂਝੇ ਕੀਤੇ ਗਏ।

ਉਨ੍ਹਾਂ ਕਿਹਾ ਕਿ ਮੁੰਬਈ ਲਈ ਉਡਾਣਾਂ ਦੀ ਮੰਗ ਵਪਾਰੀਆਂ ਵਲੋਂ ਕੀਤੀ ਜਾ ਰਹੀ ਹੈ, ਜਦਕਿ ਨਾਂਦੇੜ ਸਾਹਿਬ ਲਈ ਸੰਗਤਾਂ ਦੀਆਂ ਧਾਰਮਿਕ ਲੋੜਾਂ ਨੂੰ ਮੁੱਖ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਲਈ ਇਮੀਗ੍ਰੇਸ਼ਨ ਅਤੇ ਸੁਰੱਖਿਆ ਜਾਂਚ ਵਾਸਤੇ ਵੱਖਰੀ ਇਮਾਰਤ ਦੀ ਲੋੜ ਹੈ। ਇਸ ਸਬੰਧੀ ਉਹ ਕੇਂਦਰੀ ਹਵਾਈ ਮੰਤਰੀ ਨਾਲ ਮੁਲਾਕਾਤ ਕਰਕੇ ਮਾਮਲਾ ਉਠਾਉਣਗੇ।

ਮੀਟਿੰਗ ਵਿਚ ਹਵਾਈ ਅੱਡੇ ਦੀਆਂ ਸਹੂਲਤਾਂ ਬਿਹਤਰ ਬਣਾਉਣ ਅਤੇ ਯਾਤਰੀਆਂ ਦੇ ਸੁਝਾਵਾਂ ’ਤੇ ਕਾਰਵਾਈ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ। ਹਲਕਾ ਰਾਏਕੋਟ ਤੋਂ ਕਾਂਗਰਸ ਇੰਚਾਰਜ ਕਾਮਿਲ ਅਮਰ ਸਿੰਘ ਸਮੇਤ ਕਮੇਟੀ ਮੈਂਬਰ ਅਤੇ ਹਵਾਈ ਅੱਡਾ ਅਥਾਰਟੀ ਦੇ ਅਧਿਕਾਰੀ ਮੌਜੂਦ ਸਨ।

ਪਿਛਲੀ ਖ਼ਬਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਕਾਲੀ ਹੁੱਡੀ’ ਰਿਲੀਜ਼ ਅਗਲੀ ਖ਼ਬਰ ਸੀ.ਬੀ.ਆਈ. ਪੁੱਛਗਿੱਛ ਤੋਂ ਬਾਅਦ ਬਾਹਰ ਆਏ ਰਾਜਬੀਰ ਘੁੰਮਣ, 6 ਘੰਟੇ ਚੱਲੀ ਪੁੱਛਗਿੱਛ