17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਕਤਲ ਕੀਤੇ ਖਿਡਾਰੀ ਦੇ ਮਾਪਿਆਂ ਨੂੰ ਮਿਲੇ ਪਾਇਲਟ ਤੇ ਪਰਗਟ ਸਿੰਘ

ਜਗਰਾਉਂ (ਲੁਧਿਆਣਾ), 17 ਅਕਤੂਬਰ (ਕੁਲਦੀਪ ਸਿੰਘ ਲੋਹਟ)- ਪਿਛਲੇ ਸਾਲ 31 ਅਕਤੂਬਰ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਕਬੱਡੀ ਖਿਡਾਰੀ ਤੇਜ਼ਪਾਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਿੰਡ ਗਿੱਦੜਵਿੰਡੀ ਪਹੁੰਚੇ।

ਅਜੀਤ ਡੈਸਕ 17-10-2026

ਜਗਰਾਉਂ (ਲੁਧਿਆਣਾ), 17 ਅਕਤੂਬਰ (ਕੁਲਦੀਪ ਸਿੰਘ ਲੋਹਟ)- ਪਿਛਲੇ ਸਾਲ 31 ਅਕਤੂਬਰ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਕਬੱਡੀ ਖਿਡਾਰੀ ਤੇਜ਼ਪਾਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਿੰਡ ਗਿੱਦੜਵਿੰਡੀ ਪਹੁੰਚੇ। ਉਨ੍ਹਾਂ  ਮ੍ਰਿਤਕ ਖਿਡਾਰੀ ਦੀ ਮਾਤਾ ਜਸਵਿੰਦਰ ਕੌਰ ਅਤੇ ਪਿਤਾ ਰਘਵੀਰ ਸਿੰਘ ਨਾਲ ਮੁਲਾਕਾਤ ਕਰਕੇ ਪਰਿਵਾਰ ਪ੍ਰਤੀ ਹਮਦਰਦੀ ਪ੍ਰਗਟਾਈ ਅਤੇ ਇਸ ਦੁਖਦਾਈ ਘਟਨਾ ’ਤੇ ਅਫ਼ਸੋਸ ਜ਼ਾਹਿਰ ਕੀਤਾ। ਤੇਜ਼ਪਾਲ ਸਿੰਘ ਦੇ ਕਤਲ ਦੀ ਘਟਨਾ ਨੇ ਨਾ ਸਿਰਫ਼ ਉਸ ਦੇ ਪਰਿਵਾਰ ਨੂੰ ਡੂੰਘਾ ਸਦਮਾ ਪਹੁੰਚਾਇਆ ਸੀ, ਸਗੋਂ ਕਬੱਡੀ ਜਗਤ ਅਤੇ ਇਲਾਕੇ ਦੇ ਲੋਕਾਂ ਨੂੰ ਵੀ ਝੰਜੋੜ ਕੇ ਰੱਖ ਦਿੱਤਾ ਸੀ। ਪੰਜਾਬ ਦੀ ਮਿੱਟੀ ਨਾਲ ਜੁੜੀ ਕਬੱਡੀ ਖੇਡ ਵਿਚ ਆਪਣੀ ਪਛਾਣ ਬਣਾਉਣ ਵਾਲੇ ਨੌਜਵਾਨ ਖਿਡਾਰੀ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੀ ਘਟਨਾ ਨੇ ਖਿਡਾਰੀਆਂ ਦੀ ਸੁਰੱਖਿਆ ਅਤੇ ਸੂਬੇ ਦੀ ਕਾਨੂੰਨ ਵਿਵਸਥਾ ਬਾਰੇ ਸਵਾਲ ਖੜ੍ਹੇ ਕੀਤੇ ਸਨ। ਪਰਿਵਾਰ ਨਾਲ ਮੁਲਾਕਾਤ ਦੌਰਾਨ ਸਚਿਨ ਪਾਇਲਟ ਅਤੇ ਪਰਗਟ ਸਿੰਘ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਦੀ ਆਲੋਚਨਾ ਕੀਤੀ।

ਉਨ੍ਹਾਂ ਨੇ ਸੂਬੇ ਵਿੱਚ ਲੋਕਾਂ ਦੀ ਸੁਰੱਖਿਆ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਦਿਆਂ ਉਸ ਨੂੰ ਨਾਕਾਮ ਕਰਾਰ ਦਿੱਤਾ। ਕਾਂਗਰਸੀ ਆਗੂਆਂ ਦੀ ਇਹ ਮੁਲਾਕਾਤ ਅਜਿਹੇ ਸਮੇਂ ਹੋਈ ਹੈ, ਜਦੋਂ ਤੇਜਪਾਲ ਸਿੰਘ ਦੇ ਕਤਲ ਦੀ ਪਹਿਲੀ ਬਰਸੀ ਨੇੜੇ ਆ ਰਹੀ ਹੈ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਦੇ ਨਾਲ-ਨਾਲ ਇਸ ਘਟਨਾ ਨੇ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਅਤੇ ਖਿਡਾਰੀਆਂ ਦੀ ਸੁਰੱਖਿਆ ਬਾਰੇ ਚਰਚਾ ਨੂੰ ਮੁੜ ਉਭਾਰਿਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਦੇਰ ਨਾਲ ਹੀ ਸਹੀ ਕਿਸੇ ਰਾਜਨੀਤਕ ਪਾਰਟੀ ਨੇ ਉਨ੍ਹਾਂ ਦੇ ਦਰਦ ਨੂੰ ਸਮਝਿਆ ਹੈ।ਉਨ੍ਹਾਂ ਆਖਿਆ ਕਿ ਸਚਿਨ ਪਾਇਲਟ ਅਤੇ ਪਰਗਟ ਸਿੰਘ ਵਲੋਂ ਪਰਿਵਾਰ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਤੇ ਕਿਹਾ ਕਿ ਕਾਨੂੰਨੀ ਚਾਰਾਜੋਈ 'ਚ ਵੀ ਪਰਿਵਾਰ ਦੀ ਸਹਾਇਤਾ ਕੀਤੀ ਜਾਵੇਗੀ। ਇਸ ਮੌਕੇ ਸਾਬਕਾ ਪ੍ਰਧਾਨ ਅਤੇ ਮੈਬਰ ਪਾਰਲੀਮੈਂਟ ਰਾਜਾ ਬੜਿੰਗ, ਸਾਬਕਾ ਵਿਧਾਇਕ ਜੱਗਾ ਹਿੱਸੋਵਾਲ,ਜਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਭਾਰਤ ਭੂਸ਼ਣ ਆਸ਼ੂ, ਰਾਜ ਕੁਮਾਰ ਵੇਰਕਾ, ਸਿਮਰਨਜੀਤ ਸਿੰਘ ਬੈਂਸ, ਰਾਕੇਸ਼ ਪਾਂਡੇ, ਕਾਮਿਲ ਅਮਰ ਸਿੰਘ, ਮਨੀ ਗਰਗ ਗਿੱਦੜਵਿੰਡੀ , ਮਨਜੀਤ ਸਿੰਘ ਹੰਬੜਾਂ , ਸਤਵਿੰਦਰਪਾਲ ਕਾਕਾ ਗਰੇਵਾਲ, ਨਵਦੀਪ ਗਰੇਵਾਲ, ਰਾਜੇਸ਼ਇੰਦਰ ਸਿੱਧੂ, ਸੁਖਵਿੰਦਰ ਸਿੱਧੂ , ਪ੍ਰੇਮ ਸਿੰਘ ਭੰਗੂ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਪੰਜਾਬ ਵਿਚ 27 ਅਤੇ 28 ਅਕਤੂਬਰ ਨੂੰ ਚੋਣ ਕਮਿਸ਼ਨ ਦੀ ਟੀਮ ਆਵੇਗੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸੀਨੀਅਰ ਆਗੂ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ, ਰੁਪਿੰਦਰ ਸਿੰਘ ਰੂਬੀ ਗੁੱਝਾਪੀਰ ਤੇ ਐ...