17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

'ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ' ਦੀ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ ਮੀਟਿੰਗ

ਬਰਨਾਲਾ, 17 ਅਕਤੂਬਰ (ਰਾਜ ਪਨੇਸਰ) - ਅੱਜ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਵਲੋਂ ਤਰਕਸ਼ੀਲ ਭਵਨ...

ਅਜੀਤ ਡੈਸਕ 17-10-2026

ਬਰਨਾਲਾ, 17 ਅਕਤੂਬਰ (ਰਾਜ ਪਨੇਸਰ) - ਅੱਜ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਵਲੋਂ ਤਰਕਸ਼ੀਲ ਭਵਨ ਬਰਨਾਲਾ ਵਿਖੇ  22 ਅਕਤੂਬਰ 2026 ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜਬਾ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਦੇ ਸੰਬੰਧ ਵਿਚ ਹੇਠ ਲਿਖੀਆਂ ਭਰਾਤਰੀ ਜਥੇਬੰਦੀਆਂ ਦੇ ਨਾਲ ਇਕ ਸਾਂਝੀ ਮੀਟਿੰਗ ਕੀਤੀ ਗਈ ਜਿਸ ਵਿਚ ਮੋਰਚੇ ਦੇ ਸੂਬਾ ਆਗੂ ਬਲਿਹਾਰ ਸਿੰਘ, ਸ਼ੇਰ ਸਿੰਘ ਖੰਨਾ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂ ਪੰਜਾਬ ਰੋਡਵੇਜ਼ ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਦੇ ਸੂਬਾ ਸਕੱਤਰ ਸ਼ਮਸ਼ੇਰ ਸਿੰਘ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਮੋਲਡਰ ਐਂਡ ਸਟੀਲ ਵਰਕਰ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ, ਟੈਕਨੀਕਲ ਸਰਵਿਸ ਯੂਨੀਅਨ ਭੰਗਲ ਸਤਵਿੰਦਰ ਸਿੰਘ, ਪੈਨਸ਼ਨਰ ਐਸੋਸੀਏਸ਼ਨ ਯੂਨੀਅਨ ਦੇ ਆਗੂ ਤਰਸੇਮ ਸਿੰਘ ਗੁੱਜਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸਮੇਤ ਡੀ.ਡੀ.ਐਫ. ਨੇ ਸ਼ਮੂਲੀਅਤ ਕਰਨ ਦਾ ਭਰੋਸਾ ਦਵਾਇਆ ਗਿਆ।

ਉਕਤ ਆਗੂਆਂ ਵਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਸਾਲਾਂਬੱਧੀ ਅਰਸ਼ੇ ਤੋਂ ਸੇਵਾਵਾਂ ਦੇ ਰਹੇ ਠੇਕੇਦਾਰਾਂ, ਕੰਪਨੀਆਂ ਸੋਸਾਇਟੀਆਂ, ਆਊਟਸੋਰਸ ਅਤੇ ਇਨਲਿਸਟਮੈਂਟ ਠੇਕਾ ਮੁਲਾਜਮਾਂ ਨੂੰ ਉਨ੍ਹਾਂ ਦੇ ਸਬੰਧਤ ਸਬੰਧਤ ਵਿਭਾਗਾਂ ਦੇ ਵਿਚ ਸਿੱਧਾ ਕੰਟਰੈਕਟ ਤੇ ਕਰਨ ਅਤੇ 1948 ਐਕਟ ਅਨੁਸਾਰ ਗੁਜ਼ਾਰੇ ਯੋਗ ਤਨਖਾਹ ਦੇਣ ਦੀ ਮੰਗ ਨੂੰ ਲੈ ਕੇ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਦੇ ਬੈਨਰ ਹੇਠ 22 ਅਕਤੂਬਰ 2026 ਨੂੰ ਵਿੱਤ ਮੰਤਰੀ ਹਲਕਾ ਦਿੜਬਾ ਵਿਖੇ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਹੈ।  

 

ਪਿਛਲੀ ਖ਼ਬਰ ਲਾਲੜੂ, ਡੇਰਾਬੱਸੀ ਤੋਂ ਬਾਅਦ ਜ਼ੀਰਕਪੁਰ ’ਚ ‘ਸਾਂਝ ਦੀ ਜੋਤ ਯਾਤਰਾ’ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਅਗਲੀ ਖ਼ਬਰ ਸਲਾਈਟ ਵਿਖੇ ਦੋ ਰੋਜ਼ਾ ਟੈੱਕਫੈਸਟ '26 ਦਾ ਸ਼ਾਨਦਾਰ ਆਗਾਜ਼, ਦੇਸ਼ ਭਰ ਦੇ ਵਿਦਿਆਰਥੀ ਦਿਖਾਉਣਗੇ ਤਕਨੀਕੀ ਹੁਨਰ