ਚੰਡੀਗੜ੍ਹ, 18 ਅਕਤੂਬਰ (ਕਪਿਲ ਵਧਵਾ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਦੇ ਕਰੀਬੀ ਦੱਸੇ ਜਾਂਦੇ ਚੁਸਪਿੰਦਰ ਸਿੰਘ ਚਹਿਲ ਸੀ.ਬੀ.ਆਈ. ਅੱਗੇ ਪੇਸ਼ ਹੋਏ। ਸੀ.ਬੀ.ਆਈ. ਵਲੋਂ ਉਨ੍ਹਾਂ ਨੂੰ ਕਥਿਤ ਭ੍ਰਿਸ਼ਟਾਚਾਰ ਅਤੇ ਸਰਕਾਰੀ ਕੰਮਕਾਜ ਵਿਚ ਪ੍ਰਭਾਵ ਦੀ ਵਰਤੋਂ ਨਾਲ ਜੁੜੇ ਮਾਮਲੇ ਦੀ ਜਾਂਚ ਵਿਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਮਾਮਲੇ ਵਿਚ ਸੀ.ਬੀ.ਆਈ. ਵਲੋਂ ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਜਾਂਚ ਸਰਕਾਰੀ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ, ਨੀਤੀਗਤ ਫ਼ੈਸਲਿਆਂ ਅਤੇ ਟੈਂਡਰਾਂ ਸਮੇਤ ਹੋਰ ਮਾਮਲਿਆਂ ਵਿਚ ਕਥਿਤ ਬੇਨਿਯਮੀਆਂ ਦੇ ਦੋਸ਼ਾਂ ਨਾਲ ਸੰਬੰਧਿਤ ਹੈ। ਹਾਲਾਂਕਿ ਜਾਂਚ ਦੇ ਨਤੀਜੇ ਸਾਹਮਣੇ ਆਉਣੇ ਬਾਕੀ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਅੱਜ ਸੀ.ਬੀ.ਆਈ. ਅੱਗੇ ਹੋਏ ਹਨ। ਉਨ੍ਹਾਂ ਅਧਿਕਾਰੀਆਂ ਵਲੋਂ ਪੁੱਛੇ ਗਏ ਤਮਾਮ ਸਵਾਲਾਂ ਦਾ ਨਿਧੜਕ ਹੋ ਕੇ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਜਲਦ ਹੀ ਮਾਮਲਾ ਸਪਸ਼ਟ ਹੋ ਜਾਵੇਗਾ।
ਤਾਜ਼ਾ ਖ਼ਬਰਾਂ
Free
ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਬੀਰ ਘੁੰਮਣ ਦੇ ਕਰੀਬੀ ਚੁਸਪਿੰਦਰ ਸਿੰਘ ਚਹਿਲ ਸੀ.ਬੀ.ਆਈ. ਅੱਗੇ ਪੇਸ਼
ਚੰਡੀਗੜ੍ਹ, 18 ਅਕਤੂਬਰ (ਕਪਿਲ ਵਧਵਾ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਦੇ ਕਰੀਬੀ ਦੱਸੇ...
ਅਜੀਤ ਡੈਸਕ
18-10-2026