19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਅਸ਼ਟਮੀ ਮੌਕੇ ਪਰਗਟ ਸਿੰਘ ਸ੍ਰੀ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਹੋਏ ਨਤਮਸਤਕ

ਜਲੰਧਰ, 19 ਅਕਤੂਬਰ (ਦਵਿੰਦਰ) - ਅਸ਼ਟਮੀ ਦੇ ਪਵਿੱਤਰ ਮੌਕੇ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਹਿਮਾਚਲ ਪ੍ਰਦੇਸ਼ ਸਥਿਤ ਸ੍ਰੀ ਮਾਤਾ ਚਿੰਤਪੂਰਨੀ ਦਰਬਾਰ...

ਅਜੀਤ ਡੈਸਕ 19-10-2026

ਜਲੰਧਰ, 19 ਅਕਤੂਬਰ (ਦਵਿੰਦਰ) - ਅਸ਼ਟਮੀ ਦੇ ਪਵਿੱਤਰ ਮੌਕੇ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਹਿਮਾਚਲ ਪ੍ਰਦੇਸ਼ ਸਥਿਤ ਸ੍ਰੀ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਮੱਥਾ ਟੇਕ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਮੇਤ ਪੂਰੇ ਦੇਸ਼ ਦੇ ਲੋਕਾਂ ਦੀ ਸੁੱਖ-ਸਮ੍ਰਿੱਧੀ, ਖ਼ੁਸ਼ਹਾਲੀ ਅਤੇ ਚੰਗੀ ਸਿਹਤ ਲਈ ਅਰਦਾਸ ਕੀਤੀ। ਉਨ੍ਹਾਂ ਨੇ ਸਮੂਹ ਦੇਸ਼ ਵਾਸੀਆਂ ਨੂੰ ਨਵਰਾਤਰਿਆਂ ਅਤੇ ਅਸ਼ਟਮੀ ਦੀਆਂ ਦਿਲੋਂ ਵਧਾਈਆਂ ਵੀ ਦਿੱਤੀਆਂ।ਇਸ ਮੌਕੇ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਸੂਰਜ ਸਿੰਘ ਠਾਕੁਰ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਮੰਤਰੀ ਬ੍ਰਹਮ ਮਹਿੰਦਰਾ, ਸਾਬਕਾ ਮੰਤਰੀ ਅਤੇ ਵਰਕਿੰਗ ਪ੍ਰਧਾਨ ਸੰਗਤ ਸਿੰਘ ਗਿਲਜੀਆਂ, ਰਾਜ ਕੁਮਾਰ ਵੇਰਕਾ,  ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ, ਸਾਬਕਾ ਵਿਧਾਇਕਾ ਇੰਦੂ ਬਾਲਾ, ਸਾਬਕਾ ਵਿਧਾਇਕ ਪਵਨ ਆਦੀਆ, ਸਾਬਕਾ ਵਿਧਾਇਕ ਮਿੱਕੀ ਡੋਗਰਾ ਸਮੇਤ ਕਈ ਹੋਰ ਕਾਂਗਰਸੀ ਆਗੂ ਵੀ ਮੌਜੂਦ ਸਨ।

ਪਿਛਲੀ ਖ਼ਬਰ ਰਣਜੀਤ ਬਾਵਾ ਵੀ ਸ਼ਾਮਿਲ ਹੋਏ ਪਰਵਿੰਦਰ ਝੋਟਾ ਦੇ ਚੱਲ ਰਹੇ ਇਨਸਾਫ਼ ਮੋਰਚੇ ਵਿਚ ਅਗਲੀ ਖ਼ਬਰ ਪਟਨਾ - ਅਟਲ ਪਥ 'ਤੇ ਤੇਜ਼ ਰਫ਼ਤਾਰ ਸਕਾਰਪੀਓ ਐਸ.ਯੂ.ਵੀ. ਵਲੋਂ ਟੱਕਰ ਮਾਰੇ ਜਾਣ 'ਤੇ, ਇਕ ਦੀ ਮੌਤ ਹੋ ਗਈ, ਕਈ ਜ਼ਖ਼ਮੀ