ਜਗਰਾਉਂ (ਲੁਧਿਆਣਾ), 19 ਅਕਤੂਬਰ (ਕੁਲਦੀਪ ਸਿੰਘ ਲੋਹਟ) - ਸ਼੍ਰੋਮਣੀ ਅਕਾਲੀ ਦਲ ਵਲੋਂ ਕੋਰ ਕਮੇਟੀ ਮੈਂਬਰ ਅਤੇ ਜਗਰਾਉਂ ਦੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਦੀ ਅਗਵਾਈ ਹੇਠ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਦੇ ਘਰ ਅੱਗੇ ਧਰਨਾ ਲਾਇਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਲਾਹਨਤੀ ਪੱਤਰ ਸੌਂਪਣ ਲਈ ਪਹੁੰਚੇ ਅਕਾਲੀ ਵਰਕਰਾਂ ਨੇ ਪੁਲਿਸ ਵਲੋਂ ਲਾਏ ਬੈਰੀਕੇਡ ਤੋੜ ਦਿੱਤੇ ਅਤੇ ਮੁੱਖ ਮੰਤਰੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਅਕਾਲੀ ਆਗੂਆਂ ਨੇ ‘ਮੁੱਖ ਮੰਤਰੀ ਭਗਵੰਤ ਮਾਨ ਮੁਰਦਾਬਾਦ’ ਦੇ ਨਾਅਰੇ ਲਾਉਂਦਿਆਂ ਪੰਜਾਬ ਸਰਕਾਰ ਵਿਰੁੱਧ ਆਪਣਾ ਰੋਸ ਜ਼ਾਹਰ ਕੀਤਾ। ਐੱਸ.ਆਰ. ਕਲੇਰ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਉਨ੍ਹਾਂ ਨੂੰ ਪੰਥ ਦੋਖੀ ਕਰਾਰ ਦਿੱਤਾ ਅਤੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਮੁੱਖ ਮੰਤਰੀ ਵਿਰੁੱਧ ਇਤਰਾਜ਼ਯੋਗ ਅਤੇ ਤਿੱਖੀ ਸ਼ਬਦਾਵਲੀ ਵਰਤਦਿਆਂ ਆਪਣਾ ਗੁੱਸਾ ਜ਼ਾਹਰ ਕੀਤਾ। ਧਰਨੇ ਦੌਰਾਨ ਅਕਾਲੀ ਵਰਕਰਾਂ ਵਲੋਂ ਵਿਧਾਇਕਾ ਰਾਹੀਂ ਮੁੱਖ ਮੰਤਰੀ ਤੱਕ ਆਪਣਾ ਵਿਰੋਧ ਦਰਜ ਕਰਵਾਉਣ ਲਈ ਲਾਹਨਤੀ ਪੱਤਰ ਸੌਂਪਣ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਵਲੋਂ ਰੋਕਣ ਲਈ ਕੀਤੇ ਗਏ ਪ੍ਰਬੰਧਾਂ ਦੇ ਬਾਵਜੂਦ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜ ਕੇ ਵਿਧਾਇਕਾ ਦੇ ਘਰ ਅੱਗੇ ਧਰਨਾ ਲਾ ਦਿੱਤਾ।
ਤਾਜ਼ਾ ਖ਼ਬਰਾਂ
Free
ਅਕਾਲੀਆਂ ਨੇ ਤੋੜੇ ਪੁਲਿਸ ਦੇ ਬੈਰੀਕੇਡ
ਜਗਰਾਉਂ (ਲੁਧਿਆਣਾ), 19 ਅਕਤੂਬਰ (ਕੁਲਦੀਪ ਸਿੰਘ ਲੋਹਟ) - ਸ਼੍ਰੋਮਣੀ ਅਕਾਲੀ ਦਲ ਵਲੋਂ ਕੋਰ ਕਮੇਟੀ ਮੈਂਬਰ ਅਤੇ ਜਗਰਾਉਂ ਦੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਦੀ ਅਗਵਾਈ...
ਅਜੀਤ ਡੈਸਕ
19-10-2026