ਦਿੜ੍ਹਬਾ ਮੰਡੀ (ਸੰਗਰੂਰ), 19 ਅਕਤੂਬਰ (ਜਸਵੀਰ ਸਿੰਘ ਔਜਲਾ) — ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਦੇ ਸੱਦੇ ’ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਆਗੂਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਐਕਸ਼ਨ ਕਮੇਟੀ ਵਲੋਂ ਤਿਆਰ ਕੀਤਾ ਗਿਆ ਲਾਹਨਤੀ ਪੱਤਰ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਚਿਪਕਾਇਆ।
ਤਾਜ਼ਾ ਖ਼ਬਰਾਂ
Free
ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਰੋਸ ਪ੍ਰਦਰਸ਼ਨ
ਦਿੜ੍ਹਬਾ ਮੰਡੀ (ਸੰਗਰੂਰ), 19 ਅਕਤੂਬਰ (ਜਸਵੀਰ ਸਿੰਘ ਔਜਲਾ) — ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਅਤੇ ਉਨ੍ਹਾਂ ਦੇ ਪਰਿਵਾਰ...
ਅਜੀਤ ਡੈਸਕ
19-10-2026