ਫਿਰੋਜ਼ਪੁਰ, 19 ਅਕਤੂਬਰ (ਬਲਬੀਰ ਸਿੰਘ ਜੋਸਨ)- ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦੇ ਪਿੰਡ ਸੈਦੇ ਕੇ ਵਿਚ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਦੌਰਾਨ ਡਰੋਨ ਰਾਹੀਂ ਭੇਜੀ ਗਈ ਕਰੀਬ 10 ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਮਿਲੀ ਜਾਣਕਾਰੀ ਅਨੁਸਾਰ, ਬੀਤੀ ਰਾਤ ਪਿੰਡ ਕਾਸੋਕੇ ਦੇ ਇਲਾਕੇ ਵਿਚ ਬੀ.ਐੱਸ.ਐੱਫ. ਦੀ 99ਵੀਂ ਬਟਾਲੀਅਨ ਦੇ ਜਵਾਨਾਂ ਨੇ ਡਰੋਨ ਦੀ ਗਤੀਵਿਧੀ ਦਾ ਪਤਾ ਲਗਾਇਆ। ਇਸ ਤੋਂ ਬਾਅਦ ਬੀ.ਐੱਸ.ਐੱਫ. ਅਤੇ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਵਲੋਂ ਸਾਂਝੇ ਤੌਰ ’ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ।
ਤਲਾਸ਼ੀ ਦੌਰਾਨ ਡਰੋਨ ਰਾਹੀਂ ਸੁੱਟੇ ਗਏ ਹੈਰੋਇਨ ਦੇ 10 ਪੈਕੇਟ, ਇਕ ਟਿਊਬ ਅਤੇ ਪਾਕਿਸਤਾਨੀ ਮੂਲ ਦਾ ਇਕ ਗੱਟਾ ਬਰਾਮਦ ਕੀਤਾ ਗਿਆ। ਬਰਾਮਦ ਕੀਤੀ ਗਈ ਹੈਰੋਇਨ ਦੀ ਮਾਤਰਾ ਕਰੀਬ 10 ਕਿੱਲੋ ਦੱਸੀ ਜਾ ਰਹੀ ਹੈ।
ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਦਾ ਸ਼ੱਕ ਹੈ। ਇਸ ਮਾਮਲੇ ਵਿਚ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵਲੋਂ ਅਗਲੇਰੀ ਜਾਂਚ ਕੀਤੇ ਜਾਣ ਦੀ ਜਾਣਕਾਰੀ ਹੈ।