21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਵਿਧਾਇਕ ਫੌਜਾ ਸਿੰਘ ਸਰਾਰੀ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਵਲੋਂ ਗੁਰੂ ਹਰ ਸਹਾਏ ਦੀ ਮੁੱਖ ਅਨਾਜ ਮੰਡੀ ਦਾ ਦੌਰਾ

ਗੁਰੂ ਹਰਸਹਾਏ (ਫ਼ਿਰੋਜ਼ਪੁਰ), 21 ਅਕਤੂਬਰ (ਕਪਿਲ ਕੰਧਾਰੀ) - ਝੋਨੇ ਦੇ ਖ਼ਰੀਦ ਦੇ ਚੱਲ ਰਹੇ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲੈਣ...

ਅਜੀਤ ਡੈਸਕ 21-10-2026

ਗੁਰੂ ਹਰਸਹਾਏ (ਫ਼ਿਰੋਜ਼ਪੁਰ), 21 ਅਕਤੂਬਰ (ਕਪਿਲ ਕੰਧਾਰੀ) - ਝੋਨੇ ਦੇ ਖ਼ਰੀਦ ਦੇ ਚੱਲ ਰਹੇ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਫੌਜਾ ਸਿੰਘ ਸਰਾਰੀ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਫ਼ਿਰੋਜ਼ਪੁਰ ਜਸ਼ਨਦੀਪ ਸਿੰਘ ਵਲੋਂ ਗੁਰੂ ਹਰਸਹਾਏ ਦੀ ਮੁੱਖ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਉਨ੍ਹਾਂ ਨੇ ਮੰਡੀ ਵਿਚ ਆਪਣੀ ਝੋਨੇ ਦੀ ਫ਼ਸਲ ਲੈ ਕੇ ਪਹੁੰਚੇ ਵੱਖ-ਵੱਖ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਫ਼ਸਲ ਦੀ ਖ਼ਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਆੜ੍ਹਤੀਆਂ ਨਾਲ ਵੀ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ।ਵਿਧਾਇਕ ਫੌਜਾ ਸਿੰਘ ਸਰਾਰੀ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਜਸ਼ਨਦੀਪ ਸਿੰਘ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦਾ ਮੌਕੇ ’ਤੇ ਹੀ ਹੱਲ ਕਰਨ ਲਈ ਸੰਬੰਧਿਤ ਪ੍ਰਬੰਧਾਂ ਬਾਰੇ ਲੋੜੀਂਦੀ ਕਾਰਵਾਈ ਕੀਤੀ।ਇਸ ਮੌਕੇ ਉਨ੍ਹਾਂ ਕਿਹਾ ਕਿ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਕਿਸੇ ਵੀ ਕਿਸਾਨ ਜਾਂ ਆੜ੍ਹਤੀ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀ ਵਿਚ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਨਾਲ ਸੰਬੰਧਿਤ ਸਮੱਸਿਆਵਾਂ ਨੂੰ ਸਮੇਂ ਸਿਰ ਹੱਲ ਕਰਨ ਲਈ ਪ੍ਰਸ਼ਾਸਨ ਵਲੋਂ ਲੋੜੀਂਦੇ ਯਤਨ ਕੀਤੇ ਜਾ ਰਹੇ ਹਨ।ਉਨ੍ਹਾਂ ਭਰੋਸਾ ਦਿੱਤਾ ਕਿ ਦੌਰੇ ਦੌਰਾਨ ਜਿਹੜੀਆਂ ਮੁਸ਼ਕਿਲਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ ਗਈਆਂ ਹਨ, ਉਨ੍ਹਾਂ ਦੇ ਹੱਲ ਲਈ ਕਾਰਵਾਈ ਕੀਤੀ ਗਈ ਹੈ ਅਤੇ ਭਵਿੱਖ ਵਿਚ ਵੀ ਕਿਸਾਨਾਂ ਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਆਮ ਆਦਮੀ ਪਾਰਟੀ ਦੇ ਅਤੇ ਮਾਰਕੀਟ ਕਮੇਟੀ ਦੇ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਤਿੰਨ ਕਾਰਾਂ ਦੀ ਟੱਕਰ 'ਚ ਲਾਅ ਦੀ ਵਿਦਿਆਰਥਣ ਦੀ ਮੌਤ, ਮਾਪੇ ਤੇ ਭਰਾ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਪੂਰੇ ਯੂ.ਪੀ. 'ਚ ਸਿੱਖਿਆ ਅਧਿਕਾਰੀ ਚੋਣਾਂ ਨੂੰ ਲੈ ਕੇ ਦੇ ਰਹੇ ਧਮਕੀਆਂ - ਅਖਿਲੇਸ਼