21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸੜਕ ਹਾਦਸੇ ਵਿਚ ਜਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ

ਕਪੂਰਥਲਾ, 18 ਅਕਤੂਬਰ (ਅਮਨਜੋਤ ਸਿੰਘ ਵਾਲੀਆ) - ਸੜਕ ਹਾਦਸੇ ਵਿਚ ਜਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ...

ਅਜੀਤ ਡੈਸਕ 21-10-2026

ਕਪੂਰਥਲਾ, 18 ਅਕਤੂਬਰ (ਅਮਨਜੋਤ ਸਿੰਘ ਵਾਲੀਆ) - ਸੜਕ ਹਾਦਸੇ ਵਿਚ ਜਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਢਿਲਵਾਂ ਦੇ ਏ.ਐਸ.ਆਈ. ਮਨਦੀਪ ਸਿੰਘ ਨੇ ਦੱਸਿਆ ਕਿ ਇਕ ਸਕਿਉਰਿਟੀ ਗਾਰਡ ਹਰਪ੍ਰੀਤ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਪਿੰਡ ਬੁਤਾਲਾ, ਜਿਸ ਨੂੰ ਪਿੰਡ ਬੂਟਾਂ ਨੇੜੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਸੀ, ਦੀ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮਿ੍ਤਕ ਵਿਅਕਤੀ ਦੇ ਭਰਾ ਗੁਰਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਬੀ.ਐਨ.ਐਸ. 194 ਦੀ ਕਾਰਵਾਈ ਕਰਕੇ ਅੱਜ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

ਪਿਛਲੀ ਖ਼ਬਰ ਦਿੱਲੀ-ਐਨ.ਸੀ.ਆਰ. ਵਿਚ 'ਗ੍ਰੇਡਿਡ ਰਿਸਪਾਂਸ ਐਕਸ਼ਨ ਪਲਾਨ-1 ਲਾਗੂ; ਹਵਾ ਦੀ ਗੁਣਵੱਤਾ ਪਹੁੰਚੀ 'ਖਰਾਬ' ਸ਼੍ਰੇਣੀ ਚ ਅਗਲੀ ਖ਼ਬਰ ਟਾਈਗਰ ਸ਼ਰੌਫ ਉੱਪਰ ਗੋਲੀਬਾਰੀ ਮਾਮਲਾ - ਤਿੰਨੋਂ ਮੁਲਜ਼ਮ 31 ਅਕਤੂਬਰ ਤੱਕ ਭੇਜੇ ਗਏ ਪੁਲਿਸ ਹਿਰਾਸਤ ਚ