ਦਿੜ੍ਹਬਾ ਮੰਡੀ (ਸੰਗਰੂਰ), 21 ਅਕਤੂਬਰ (ਜਸਵੀਰ ਸਿੰਘ ਔਜਲਾ) - ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪਾਵਰਕਾਮ ਮੀਟਰ ਰੀਡਰ ਯੂਨੀਅਨ ਆਜ਼ਾਦ ਦੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਅੱਗੇ ਪੱਕਾ ਮੋਰਚਾ ਲਗਾਉਣ ਤੋਂ ਬਾਅਦ ਰਾਤ ਸਮੇਂ ਦਿੜ੍ਹਬਾ ਦੇ ਬਾਜ਼ਾਰ ਵਿਚ ਰੋਸ ਮਾਰਚ ਕੱਢਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ।
ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਕਾਹਲੋ ਨੇ ਕਿਹਾ ਕਿ ਵਾਰ-ਵਾਰ ਜ਼ੁਬਾਨੀ ਭਰੋਸੇ ਮਿਲਣ ਦੇ ਬਾਵਜੂਦ ਮੀਟਰ ਰੀਡਰਾਂ ਅਤੇ ਸੁਪਰਵਾਈਜ਼ਰਾਂ ਦੇ ਪੱਕੇ ਰੁਜ਼ਗਾਰ ਦਾ ਮਸਲਾ ਹੱਲ ਨਹੀਂ ਹੋਇਆ। ਉਨ੍ਹਾਂ ਮੰਗ ਕੀਤੀ ਕਿ ਆਊਟਸੋਰਸ ਨੀਤੀ-2026 ਤਹਿਤ ਕਾਮਿਆਂ ਨੂੰ ਵਿਭਾਗ ਵਿਚ ਸ਼ਾਮਿਲ ਕਰਨ ਲਈ ਲਿਖਤੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਲਿਖਤੀ ਫ਼ੈਸਲਾ ਨਹੀਂ ਹੁੰਦਾ, ਉਦੋਂ ਤੱਕ ਪੱਕਾ ਮੋਰਚਾ ਅਤੇ ਸੰਘਰਸ਼ ਜਾਰੀ ਰਹੇਗਾ।
ਤਾਜ਼ਾ ਖ਼ਬਰਾਂ
Free
ਮੀਟਰ ਰੀਡਰਾਂ ਨੇ ਰਾਤ ਨੂੰ ਕੱਢਿਆ ਰੋਸ ਮਾਰਚ
ਦਿੜ੍ਹਬਾ ਮੰਡੀ (ਸੰਗਰੂਰ), 21 ਅਕਤੂਬਰ (ਜਸਵੀਰ ਸਿੰਘ ਔਜਲਾ) - ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪਾਵਰਕਾਮ ਮੀਟਰ ਰੀਡਰ ਯੂਨੀਅਨ ਆਜ਼ਾਦ ਦੇ ਮੁਲਾਜ਼ਮਾਂ...
ਅਜੀਤ ਡੈਸਕ
21-10-2026